ਮਾਤਾ ਸਤਿੰਦਰ ਕੌਰ ਨਹੀਂ ਰਹੇ
ਅੰਤਿਮ ਸੰਸਕਾਰ ਅੱਜ
ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ 13 ਦਸੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੱਸ ਅਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪਰਨੀਤ ਕੌਰ ਦੀ ਮਾਤਾ ਸ਼੍ਰੀਮਤੀ ਸਤਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ । ਉਸ ਦਾ ਅੰਤਿਮ ਸੰਸਕਾਰ ਦੁਪਹਿਰ 12.30 ਵਜੇ ਚੰਡੀਗੜ੍ਹ ਸੈਕਟਰ 25 ਵਿਖੇ ਕੀਤਾ ਜਾਵੇਗਾ।
ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ , ਬਿਕਰਮਜੀਤ ਇੰਦਰ ਸਿੰਘ ਚਾਹਲ , ਐਮ ਪੀ ਸਿੰਘ ਸਕੱਤਰ ਕਾਮ ਵਿਸ਼ੇਸ਼ ਕਾਰਜ ਅਫ਼ਸਰ ,ਮੁੱਖ ਮੰਤਰੀ ਪੰਜਾਬ , ਅੰਕਿਤ ਬਾਂਸਲ ਓਐਸਡੀ ਨੇ ਵੀ ਮਾਤਾ ਸ਼੍ਰੀਮਤੀ ਸਤਿੰਦਰ ਕੌਰ ਅਕਾਲ ਚਲਾ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।





















