ਸ਼ੋਕ ਸਮਾਚਾਰ
ਲੋਕ ਸੰਪਰਕ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਅਜੀਤਕੰਵਲ ਸਿੰਘ ਹਮਦਰਦ ਨੂੰ ਸਦਮਾ-ਮਾਤਾ ਸਵਰਗਵਾਸ
ਦਵਿੰਦਰਜੀਤ ਸਿੰਘ ਦਰਸ਼ੀ ਅਤੇ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਗਹਿਰੇ ਦੁਖ ਦਾ ਪ੍ਰਗਟਾਵਾ

ਚੰਡੀਗੜ੍ਹ,14 ਦਸੰਬਰ(ਵਿਸ਼ਵ ਵਾਰਤਾ)- ਲੋਕ ਸੰਪਰਕ ਵਿਭਾਗ ਪੰਜਾਬ ਦੇ ਸੰਯੁਕਤ ਨਿਰਦੇਸ਼ਕ ਸ.ਅਜੀਤਕੰਵਲ ਸਿੰਘ ਹਮਦਰਦ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀ ਮਤੀ ਪ੍ਰਕਾਸ਼ ਕੌਰ ਹਮਦਰਦ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਮ ਸਸਕਾਰ ਕੱਲ੍ਹ ਜਲੰਧਰ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਕੇ-ਸੰਬੰਧੀਆਂ, ਰਿਸ਼ਤੇਦਾਰਾਂ, ਦੋਸਤਾਂ ,ਪੱਤਰਕਾਰਾਂ ਤੋਂ ਇਲਾਵਾ ਵੱਖ- ਵੱਖ ਪਾਰਟੀਆਂ ਦੇ ਨੇਤਾ ਵੀ ਹਾਜ਼ਰ ਸਨ। ਸ਼੍ਰੀ ਮਤੀ ਪ੍ਰਕਾਸ਼ ਕੌਰ ਹਮਦਰਦ ਦੀ ਉਮਰ 85 ਸਾਲ ਸੀ।
ਅਦਾਰਾ ਵਿਸ਼ਵਵਾਰਤਾ ਦੇ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ ਨੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਜੋ ਨਾਸਹਿਣ ਯੋਗ ਘਾਟਾ ਪਿਆ ਹੈ, ਉਹ ਪੂਰਾ ਹੋਣਾ ਤਾਂ ਮੁਸ਼ਕਲ ਹੈ। ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
ਹੋਰਨਾਂ ਤੋਂ ਇਲਾਵਾ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ,ਸਰਪ੍ਰਸਤ ਬਲਜੀਤ ਬੱਲੀ, ਚੇਅਰਮੈਨ ਸਤਿੰਦਰ ਬੈਂਸ, ਸੀਨੀਅਰ ਮੀਤ ਪ੍ਰਧਾਨ ਮਹਾਂਵੀਰ ਜੈਨ ,ਮੀਤ ਪ੍ਰਧਾਨ ਐਚ.ਐਸ ਬਾਵਾ, ਜਨਰਲ ਸਕੱਤਰ ਦਵਿੰਦਰ ਸਿੰਘ ਕੋਹਲੀ, ਸਕੱਤਰ ਕਮ ਖਜ਼ਾਨਚੀ ਪਰਮਿੰਦਰ ਸਿੰਘ ਜੱਟਪੁਰੀ, ਸੰਯੁਕਤ ਸਕੱਤਰ ਪ੍ਰਸ਼ਾਤ ਸ਼ਰਮਾ, ਨਿਰਮਲ ਸਿੰਘ ਮਾਨਸ਼ਾਹੀਆ, ਨਰੇਸ਼ ਸ਼ਰਮਾ ਨੇ ਵੀ ਸ਼੍ਰੀ ਮਤੀ ਪ੍ਰਕਾਸ਼ ਕੌਰ ਹਮਦਰਦ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।






















