ਸਿੰਘੂ ਬਾਰਡਰ ਤੇ ਇਕ ਹੋਰ ਕਿਸਾਨ ਦੀ ਮੌਤ
ਹੁਣ ਤੱਕ ਸਿੰਘੂ ਬਾਰਡਰ ਤੇ ਦੇਖੋ ਕਿੰਨੇ ਕਿਸਾਨਾਂ ਦੀ ਹੋ ਚੁੱਕੀ ਹੈ ਮੌਤ

ਦਿੱਲੀ, 15 ਦਸੰਬਰ(ਵਿਸ਼ਵ ਵਾਰਤਾ)- ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਉਤੇ ਅੜੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਵਿਚਕਾਰ ਸਿੰਘੂ ਬਾਰਡਰ ਦੇ ਉਸ਼ਾ ਟਾਵਰ ਦੇ ਸਾਹਮਣੇ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਮੀਤ, ਨਿਵਾਸੀ ਮੋਹਾਲੀ(ਉਮਰ 70ਸਾਲ) ਦੇ ਰੂਪ ਵਿੱਚ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਕੁੰਡਲੀ ਥਾਣਾ ਪੁਲਿਸ ਮੌਕੇ ਤੇ ਪਹੁੰਚੀ। ਦਿੱਲੀ ਦੇ ਸਿੰਘੂ ਬਾਰਡਰ ਉਤੇ ਹੁਣ ਤੱਕ ਚਾਰ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।






















