ਚੰਡੀਗੜ, 26 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨਅੱਜ ਬਰਨਾਲਾ ਜਿਲੇ ਵਿਖੇ ਤਾਇਨਾਤ ਇਕ ਇੰਡਸਟਰੀ ਇੰਸਪੈਕਟਰ ਨੂੰ 4,000 ਰੁਪਏ ਦੀ ਰਿਸ਼ਵਤਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਡਸਟਰੀਇੰਸਪੈਕਟਰ ਮਹਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਦਰਸ਼ਨ ਦਾਸ ਵਾਸੀ ਤਪਾ ਮੰਡੀ, ਬਰਨਾਲਾ ਦੀਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਵਲੋਂ ਫੋਟੋਸਟੇਟ ਦਾ ਕੰਮ ਕਰਨਲਈ ਪੰਜਾਬ ਐਂਡ ਸਿੰਧ ਬੈਂਕ ਤਪਾ ਤੋ ਇੱਕ ਲੱਖ ਰੁਪਏ ਦਾ ਕਰਜਾ ਲਿਆ ਸੀ ਜਿਸਦੀ 35000 ਰੁਪਏਦੀ ਸਬਸਿਡੀ ਸਬੰਧੀ ਫਾਈਲ ਅੱਗੇ ਭੇਜਣ ਅਤੇ ਡਾਇਰੈਕਟਰ ਖਾਦੀ ਵਿਲੇਜ ਇੰਡਸਟਰੀ ਕਮਿਸ਼ਨਚੰਡੀਗੜ ਤੋਂ ਸਬਸਿਡੀ ਮੰਨਜੂਰ ਕਰਵਾਉਣ ਲਈ 4000 ਰੂਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਲਾਏ ਗਏ ਟਰੈਪ ਦੌਰਾਨ ਉਕਤ ਦੋਸ਼ੀਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।