
ਚੰਡੀਗੜ੍ਹ 16 ਦਸੰਬਰ ( ਵਿਸ਼ਵ ਵਾਰਤਾ)-ਮੁਹਾਲੀ ਨਗਰ ਨਿਗਮ ਦੀਆ ਹੋਣ ਵਾਲੀਆਂ ਅਗਾਮੀ ਚੋਣਾਂ ਲਈ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਵਾਰਡਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਮਾਨਯੋਗ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਪਟੀਸ਼ਨ ਵਿੱਚ ਇਹ ਕਿਹਾ ਗਿਆ ਸੀ ਕਿ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਵਾਰਡਾਂ ਦੀ ਹੱਦਬੰਦੀ ਗਲਤ ਤਰੀਕੇ ਨਾਲ ਸੱਤਾਧਾਰੀ ਧਿਰ ਨੂੰ ਫਾਇਦਾ ਪਹੁੰਚਾਉਣ ਲਈ ਕੀਤੀ ਗਈ ਹੈ ।























