ਪੰਜਾਬ ਸਰਕਾਰ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 17 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਅਤੇ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 29 ਦੇ ਮੁਹੱਲਾ ਰਣਜੀਤ ਨਗਰ ਵਿੱਚ 7 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਗੱਲ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਇਕਸਾਰ ਅਤੇ ਕੁਆਲਟੀ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਸ਼ਹਿਰੀ ਖੇਤਰਾਂ ਦੇ ਵਿਕਾਸ ਦੇ ਮੁਹਾਂਦਰੇ ਵਿੱਚ ਵੱਡਾ ਨਿਖਾਰ ਆਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਮੁਕੰਮਲ ਕਰਵਾਏ ਗਏ ਹਨ ਅਤੇ ਜਿਨ੍ਹਾਂ ਖੇਤਰਾਂ ਵਿੱਚ ਕੁਝ ਕੰਮ ਰਹਿੰਦੇ ਹਨ, ਉਹ ਵੀ ਜਲਦ ਸ਼ੁਰੂ ਕਰਵਾ ਕੇ ਨੇਪਰੇ ਚੜਾਏ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਕਟੋਚ, ਨਵਜੋਤ ਕਟੋਚ, ਜੋਗਿੰਦਰ ਕੌਰ, ਵਰਿੰਦਰ ਸਿੰਘ, ਅਮਰ ਪਾਲ, ਬਲਵਿੰਦਰ ਸਿੰਘ ਬਿੱਟੂ, ਤਰਸੇਮ ਲਾਲ, ਹਰਚਰਨ ਸਿੰਘ ਸੋਢੀ, ਹਰੀਸ਼ ਅਨੰਦ, ਫਕੀਰ ਚੰਦ, ਦੌਲਤ ਰਾਮ, ਤਰਨੀਸ਼ ਕੁਮਾਰੀ, ਰਛਪਾਲ ਸਿੰਘ, ਗਗਨਦੀਪ, ਡਾ. ਮਹਿੰਦਰ ਪਾਲ ਅਤੇ ਜਗਤਾਰ ਸਿੰਘ ਆਦਿ ਮੌਜੂਦ ਸਨ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...






















