ਪੰਜਾਬ ,ਹਰਿਆਣਾ ਵਿੱਚ ਕੜਾਕੇ ਦੀ ਠੰਢ

ਚੰਡੀਗੜ੍ਹ, 18 ਦਸੰਬਰ(ਵਿਸ਼ਵ ਵਾਰਤਾ)- ਪੰਜਾਬ, ਹਰਿਆਣਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਹਰਿਆਣਾ ਵਿੱਚ ਠੰਢ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਹਾੜੀ ਇਲ਼ਾਕਿਆਂ ਵਿੱਚ ਹੋ ਰਹੀ ਬਰਫਬਾਰੀ ਦਾ ਅਸਰ ਹਰਿਆਣਾ ਅਤੇ ਪੰਜਾਬ ਤੇ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ।






















