ਮੱਧ ਪ੍ਰਦੇਸ਼ ਵਿੱਚ ਅੱਜ ਤੋਂ 10ਵੀਂ ਅਤੇ 12ਵੀਂ ਜਮਾਤ ਦੇ ਖੁੱਲ੍ਹੇ ਸਕੂਲ

ਦਿੱਲੀ, 18 ਦਸੰਬਰ(ਵਿਸ਼ਵ ਵਾਰਤਾ)- ਸਕੂਲ ਸਿੱਖਿਆ ਮੰਤਰੀ ਇੰਦਰ ਸਿੰਘ ਪਰਮਾਰ ਨੇ ਸੋਮਵਾਰ ਨੂੰ ਸਕੂਲ ਸਿੱਖਿਆ ਵਿਭਾਗ ਨਾਲ ਬੈਠਕ ਕੀਤੀ। ਇਸ ਵਿੱਚ ਇਹ ਤੈਅ ਕੀਤਾ ਗਿਆ ਕਿ 10 ਵੀਂ ਅਤੇ 12 ਵੀਂ ਜਮਾਤ ਦੀ ਪੜ੍ਹਾਈ 18 ਦਸੰਬਰ ਤੋਂ ਨਿਯਮਿਤ ਰੂਪ ਵਿੱਚ ਕਰਵਾਈ ਜਾਵੇਗੀ। ਬੋਰਡ ਦੀਆਂ ਕਲਾਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।






















