ਭਾਰਤ ਬਨਾਮ ਆਸਟ੍ਰੇਲੀਆ ਦਿਨ-ਰਾਤ ਦਾ ਮੈਚ- ਦਿਨ ਦੂਜਾ
ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ ਵਿੱਚ 191 ਰਨਾਂ ਤੇ ਆਲ ਆਊਟ

ਐਡੀਲੇਡ,18 ਦਸੰਬਰ (ਗੁਰਪੁਨੀਤ ਸਿੰਘ ਸਿੱਧੂ)-ਭਾਰਤ ਅਤੇ ਆਸਟ੍ਰੇਲੀਆ ਵਿੱਚ ਚੱਲ ਰਹੀ ਚਾਰ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਭਾਰਤ ਨੇ 244 ਰਨ ਬਣਾਏ ਸਨ ਜਿਸ ਦੇ ਜਵਾਬ ਵਿੱਚ ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ ਵਿੱਚ 191 ਰਨ ਬਣਾ ਕੇ ਆਲ ਆਊਟ ਹੋ ਗਈ ਹੈ। ਭਾਰਤ 53 ਰਨਾਂ ਨਾਲ ਆਸਟ੍ਰੇਲੀਆ ਤੋਂ ਅੱਗੇ ਹੈ।






















