
ਨਵੀਂ ਦਿੱਲੀ 20 ਦਸੰਬਰ ( ਵਿਸ਼ਵ ਵਾਰਤਾ )- :- ਕਿਸਾਨ ਅੰਦੋਲਨ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਅਚਨਚੇਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ । ਪ੍ਰਧਾਨ ਮੰਤਰੀ ਗੁਰਦੁਆਰਾ ਸਾਹਿਬ ਚ ਸਿਰਫ਼ 10 ਮਿੰਟ ਹੀ ਰੁਕੇ । ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਭਾਰਤ ਨੇ ਕੱਲ੍ਹ ਟਵੀਟ ਰਾਹੀਂ ਵੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅੱਗੇ ਸਿਰ ਝੁਕਾਇਆ ਸੀ ।






















