ਮਹਾਰਾਸ਼ਟਰ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ
ਹੋਰ ਗਰਮਾਇਆ ਕਿਸਾਨ ਅੰਦੋਲਨ
ਦਿੱਲੀ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹੋਰ ਮਿਲੇਗੀ ਤਾਕਤ


ਦਿੱਲੀ, 21 ਦਸੰਬਰ(ਵਿਸ਼ਵ ਵਾਰਤਾ)- ਮਹਾਰਾਸ਼ਟਰ ਦੇ ਕਿਸਾਨਾਂ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਦਿੱਲੀ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹੋਰ ਤਾਕਤ ਤੇ ਹਿੰਮਤ ਮਿਲੇਗੀ ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ। 21 ਦਸੰਬਰ ਨੂੰ ਮਹਾਰਸ਼ਟਰ ਦੇ 20 ਜ਼ਿਲਿਆਂ ਦੇ ਹਜ਼ਾਰਾਂ ਕਿਸਾਨ ਨਾਸਿਕ ਤੋਂ ਦਿੱਲੀ ਨੂੰ ਕੂਚ ਕਰਨਗੇ , ਨਾਸਿਕ ਵਿੱਚ ਆਯੋਜਿਤ ਆਲ ਇੰਡੀਆ ਕਿਸਾਨ ਸਭਾ ਵੱਲੋਂ ਇਹ ਘੋਸ਼ਣਾ ਕੀਤੀ ਗਈ ਸੀ। ਕਿਸਾਨਾਂ ਦੀ ਮੰਗ ਹੈ ਕਿ ਨਵੇਂ ਬਣੇ ਖੇਤੀ ਕਾਨੂੰਨ ਸਰਕਾਰ ਵਾਪਸ ਲਵੇ।
ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਡਾ.ਅਸ਼ੋਕ ਨਵਲੇ ਨੇ ਕਿਹਾ ਕਿ ਦਿੱਲੀ ਅਤੇ ਆਲੇ –ਦੁਆਲੇ ਦੇ ਇਲਾਕਿਆਂ ਵਿੱਚ ਤਿੰਨ ਹਫਤੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਇਤਿਹਾਸਕ ਬਣਾਉਣ ਲਈ ਨਾਸਿਕ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਰਵਾਨਾ ਹੋਵੇਗਾ।






















