ਹਰਿਆਣੇ ਵਿੱਚ ਹੋਏ ਸੜਕ ਹਾਦਸਿਆਂ ਵਿੱਚ 7 ਵਿਅਕਤੀਆਂ ਦੀ ਮੌਤ ਕਈ ਜਖਮੀ

ਚੰਡੀਗੜ੍ਹ, 22 ਦਸੰਬਰ(ਵਿਸ਼ਵ ਵਾਰਤਾ)- ਹਰਿਆਣਾ ਵਿੱਚ ਹੋਏ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ 7 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ ਕਈ ਜਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਬਾਲਾ ਦੇ ਨਰਾਇਣਗੜ੍ਹ ਨਜ਼ਦੀਕ ਪਿੰਡ ਬਰਸੋਮਾਜਰਾ ਵਿਖੇ ਇਕ ਦਰਦਨਾਕ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ। ਸੂਚਨਾ ਮੁਤਾਬਕ ਇਕ ਟੈਂਕਰ ਦੀ ਸਵਾਰੀਆਂ ਨਾਲ ਭਰੇ ਆਟੋ ਨਾਲ ਟੱਕਰ ਹੋ ਗਈ, ਜਿਸ ਦੌਰਾਨ ਛੇ ਵਿਅਕਤੀਆਂ ਦੀ ਜਾਨ ਚਲੀ ਗਈ। ਟੈਂਕਰ ਡਰਾਇਵਰ ਮੌਕੇ ਤੋਂ ਭੱਜ ਨਿਕਲਿਆ ਪਰ ਪੁਲਿਸ ਨੇ ਉਸ ਨੂੰ ਨਰਾਇਣਗੜ੍ਹ ਤੋਂ ਕਾਬੂ ਕਰ ਲਿਆ।
ਪਾਨੀਪਤ ਨੈਸ਼ਨਲ ਹਾਈਵੇ ਤੇ ਪਈ ਸੰਘਣੀ ਧੁੰਦ ਕਾਰਨ ਇਕ ਦਰਜਨ ਦੇ ਕਰੀਬ ਕਾਰਾਂ ਆਪਸ ਵਿੱਚ ਟਕਰਾ ਗਈਆਂ ਜਿਸ ਦੌਰਾਨ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ।






















