21 ਜਨਵਰੀ ਨੂੰ ਜਿਲ੍ਹਾ ਪੱਧਰੀ ਸਮਾਗਮ ਵਿੱਚ ਯੂਥ ਕਲੱਬਾਂ ਨੂੰ ਵੰਡੀਆਂ ਜਾਣਗੀਆਂ ਖੇਡ ਕਿੱਟਾਂ-ਚੇਅਰਮੈਨ ਯੂਥ ਵਿਕਾਸ ਬੋਰਡ
ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਤ

ਅੰਮ੍ਰਿਤਸਰ, 22 ਦਸੰਬਰ (ਵਿਸ਼ਵ ਵਾਰਤਾ)-21 ਜਨਵਰੀ, 2021 ਨੂੰ ਜਿਲ੍ਹਾ ਪੱਧਰੀ ਸਮਾਗਮ ਵਿੱਚ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਅਤੇ ਐਨ:ਐਸ:ਐਸ ਯੂਨਿਟਾਂ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਤ ਵੀ ਕੀਤਾ ਜਾਵੇਗਾ।
ਇਨ੍ਹਾਂ ਸਬਦਾ ਦਾ ਪ੍ਰਗਟਾਵਾ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਬੱਚਤ ਭਵਨ ਵਿਖੇ ਯੂਥ ਕਲੱਬਾਂ, ਰੈਡ ਰਿਬਨ ਕਲੱਬਾਂ ਅਤੇ ਐਨ:ਐਸ:ਐਸ ਯੂਨਿਟਾਂ ਨਾਲ ਮੀਟਿੰਗ ਕਰਨ ਉਪਰੰਤ ਦਿੱਤਾ। ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਤਹਿਤ ਇਨ੍ਹਾਂ ਕਲੱਬਾਂ ਵੱਲੋਂਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਬਹੁਤ ਵਧੀਆ ਕੰਮ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ । ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ 1000 ਦੇ ਕਰੀਬ ਯੂਥ ਕਲੱਬ ਹਨ ਜਿੰਨਾਂ ਵਿੱਚੋਂ 200 ਦੇ ਕਰੀਬ ਐਕਟਿਵ ਹਨ ਜੋ ਕਿ ਨੌਜਵਾਨਾਂ ਨੂੰ ਖੇਡਾਂ ਨਾ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਬਾਕੀ ਯੂਥ ਕਲੱਬਾਂ ਨੂੰ ਵੀ ਐਕਟਿਵ ਕਰਨ ਲਈ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਇਹ ਯੂਥ ਕਲੱਬ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰ ਸਕਣ। ਉਨ੍ਹਾਂ ਦੱਸਿਆ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਨੌਜਵਾਨਾਂ ਨੂੰ ਚੰਗੇ ਪਾਸੇ ਲਗਾਇਆ ਜਾਵੇ ਤਾਂ ਜੋ ਇਹ ਨੌਜਵਾਨ ਗਲਤ ਰਸਤੇ ਨਾ ਪੈ ਸਕਣ।
ਸ੍ਰੀ ਬਿੰਦਰਾ ਨੇ ਕਿਹਾ ਕਿ ਯੂਥ ਕਲੱਬਾਂ ਦੇ ਆਪਸ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਤੇ ਆਉਣ ਵਾਲੀਆਂ ਟੀਮਾਂ ਨੂੰ ਖੇਡ ਕਿੱਟਾਂ ਦੇ ਨਾਲ ਨਾਲ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜਗਾਰ ਸਕੀਮ ਤਹਿਤ ਸਾਰੇ ਜਿਲਿ੍ਹਆਂ ਵਿੱਚ ਰੁਜਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਐਨ:ਐਸ:ਐਸ ਯੂਨਿਟ ਨਾਲ ਜੋੜਣ ਤਾਂ ਜੋ ਇਹ ਨੌਜਵਾਨ ਪਿੰਡਾਂ ਵਿੱਚ ਜਾ ਕੇ ਸਮਾਜ ਭਲਾਈ ਦੇ ਕੰਮ ਕਰ ਸਕਣ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਸਾਰੇ ਜਿਲਿ੍ਹਆਂ ਵਿੱਚ ਮੀਟਿੰਗਾਂ ਕਰਕੇ ਯੂਥ ਕਲੱਬਾਂ ਨੂੰ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ।
ਚੇਅਰਮੈਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਰੇਕ ਯੂਥ ਕਲੱਬਾ ਵਿੱਚ 20 ਮੈਂਬਰ ਹੋਣੇ ਜਰੂਰੀ ਹਨ ਅਤੇ ਨੌਜਵਾਨ ਇਕੱਠੇ ਹੋ ਕੇ ਆਪੋ ਆਪਣੇ ਕਲੱਬ ਨੂੰ ਰਜਿਸਟਰਡ ਵੀ ਕਰਵਾ ਸਕਦੇ ਹਨ। ਇਸ ਮੌਕੇ ਚੇਅਰਮੈਨ ਵੱਲੋਂ ਯੂਥ ਕਲੱਬਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ ਤੇ ਭਰੋਸਾਂ ਦਿੱਤਾ ਕਿ ਉਨ੍ਹਾਂ ਦੀਆਂ ਮੁਕਸ਼ਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੋਰਡ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਯੂਥ ਕਲੱਬ ਨੂੰ ਜਰੂਰੀ ਖੇਡਾਂ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਬੋਲਦਿਆਂ ਜਿਲ੍ਹਾ ਖੇਡ ਅਫਸਰ ਸ੍ਰ ਗੁਰਲਾਲ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਖੇਡ ਵਿਭਾਗ ਵੱਲੋਂ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮਾਹਿਰ ਕੋਚ ਵੀ ਰੱਖੇ ਗਏ ਹਨ ਅਤੇ ਜੋ ਨੌਜਵਾਨ ਟ੍ਰੇਨਿੰਗ ਲੈਣਾ ਚਾਹੁੰਦੇ ਹਨ ਉਹ ਖੇਡ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਪੰਜਾਬ ਯੂਥ ਵਿਕਾਬ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਸ੍ਰੀ ਪ੍ਰਿੰਸ ਖੁੱਲਰ, ਮੈਂਬਰ ਡਾ:ਆਂਚਲ ਅਰੋੜਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰ ਜਸਪਾਲ ਸਿੰਘ, ਕੁਆਰਡੀਨੇਟਰ ਸ੍ਰੀ ਨਿਤਿਨ ਅਰੋੜਾ, ਸ੍ਰੀ ਪਾਰਥ ਭਾਰਦਵਾਜ ਤੋਂ ਇਲਾਵਾ ਯੂਥ ਕਲੱਬਾਂ ਦੇ ਮੈਂਬਰ ਵੀ ਹਾਜਰ ਸਨ।






















