ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 22 ਦਸੰਬਰ(ਵਿਸ਼ਵ ਵਾਰਤਾ)-ਬਾਲੀਵੁੱਡ ਅਦਾਕਾਰਾ ਰੁਕਲਪ੍ਰੀਤ ਸਿੰਘ ਨੂੰ ਵੀ ਕੋਰੋਨਾ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਦਿੰਦਿਆ ਖੁਦ ਰਕੁਲਪ੍ਰੀਤ ਸਿੰਘ ਨੇ ਟਵੀਟ ਕੀਤਾ ਹੈ ਕਿ ਉਹਨਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਤੇ ਜਿੰਨੇ ਵੀ ਲੋਕ ਪਿਛਲੇ ਦਿਨੀਂ ਉਹਨਾਂ ਦੇ ਸੰਪਰਕ ਵਿੱਚ ਆਏ ਹਨ ਉਹਨਾਂ ਨੂੰ ਅਪੀਲ ਕੀਤੀ ਹੈ, ਕਿ ਉਹ ਵੀ ਆਪਣੇ ਕੋਰੋਨਾ ਟੈਸਟ ਕਰਵਾ ਲੈਣ। ਉਹਨਾਂ ਨੇ ਕਿਹਾ ਕਿ ਉਹ ਆਪਣੇ ਘਰ ਠੀਕ-ਠਾਕ ਹਨ।






















