ਚੰਡੀਗੜ੍ਹ ਦੇ ਪਾਰਕ ਵਿੱਚ ਮਿਲਿਆ ਮ੍ਰਿਤਕ ਵਿਅਕਤੀ

ਚੰਡੀਗੜ੍ਹ, 23 ਦਸੰਬਰ(ਵਿਸ਼ਵ ਵਾਰਤਾ)-ਬੀਤੀ ਰਾਤ ਚੰਡੀਗੜ੍ਹ ਦੇ ਸੈਕਟਰ-41 ਵਿੱਚ ਸਥਿਤ ਇਕ ਪਾਰਕ ਵਿੱਚ ਸ਼ੱਕੀ ਹਾਲਾਤਾਂ ਵਿੱਚ ਇਕ ਵਿਅਕਤੀ ਦੀ ਲਾਸ਼ ਮਿਲੀ ਸੂਚਨਾ ਮਿਲਦੇ ਹੀ ਪੁਲਿਸ ਨੇ ਵਿਅਕਤੀ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਦੇ ਹਸਪਤਾਲ ਵਿੱਚ ਲਿਆਂਦਾ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਕੀਤੀ ਜਾਂਚ ਮੁਤਾਬਕ ਮ੍ਰਿਤਕ ਦੀ ਪਹਿਚਾਣ 40 ਸਾਲ ਜਗਦੀਸ਼ ਦੇ ਤੌਰ ਤੇ ਹੋਈ ਹੈ। ਉਹ ਚੰਡੀਗੜ੍ਹ ਵਿੱਚ ਡਰਾਇਵਰ ਦਾ ਕੰਮ ਕਰਦਾ ਸੀ।






















