• Latest
  • Trending
ਕੇਂਦਰ ਨਾਲ ਗੁਪਤ ਸਮਝੌਤੇ ਕਰਕੇ ਕਿਸਾਨਾਂ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਹੁਣ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਨਾ ਵਹਾਉਣ ਮੁੱਖ ਮੰਤਰੀ : ਅਕਾਲੀ ਦਲ

ਕੇਂਦਰ ਨਾਲ ਗੁਪਤ ਸਮਝੌਤੇ ਕਰਕੇ ਕਿਸਾਨਾਂ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਹੁਣ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਨਾ ਵਹਾਉਣ ਮੁੱਖ ਮੰਤਰੀ : ਅਕਾਲੀ ਦਲ

6 years ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

2 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

2 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

3 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

3 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

4 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

4 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਨਾਲ ਗੁਪਤ ਸਮਝੌਤੇ ਕਰਕੇ ਕਿਸਾਨਾਂ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਹੁਣ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਨਾ ਵਹਾਉਣ ਮੁੱਖ ਮੰਤਰੀ : ਅਕਾਲੀ ਦਲ

December 24, 2020
in ਖਬਰਾਂ, ਚੰਡੀਗੜ੍ਹ, ਪੰਜਾਬ
ਕੇਂਦਰ ਨਾਲ ਗੁਪਤ ਸਮਝੌਤੇ ਕਰਕੇ ਕਿਸਾਨਾਂ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਹੁਣ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਨਾ ਵਹਾਉਣ ਮੁੱਖ ਮੰਤਰੀ : ਅਕਾਲੀ ਦਲ

ਕੇਂਦਰ ਨਾਲ ਗੁਪਤ ਸਮਝੌਤੇ ਕਰਕੇ ਕਿਸਾਨਾਂ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਹੁਣ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਨਾ ਵਹਾਉਣ ਮੁੱਖ ਮੰਤਰੀ : ਅਕਾਲੀ ਦਲ

ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ ਨਾਲ ਧੋਖਾ ਕਰ ਕੇ ਆਪਣਾ ਉਚੇ  ਅਹੁਦੇ ’ਤੇ ਦਾਗ ਲਗਾਏ : ਮਹੇਸ਼ਇੰਦਰ ਸਿੰਘ ਗਰੇਵਾਲ

ਚੰਡੀਗੜ੍ਹ, 24 ਦਸੰਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹ ਕਿਸਾਨ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਗੁਪਤ ਸਮਝੌਤੇ ਕਰਨ ਮਗਰੋਂ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਤੁਸੀਂ ਆਪਣੇ ਅਹੁਦੇ ਨੂੰ ਕਿਸਾਨ ਸੰਘਰਸ਼ ਖਿਲਾਫ ਵਰਤ ਕੇ  ਆਪਣੇ ਉਚੇ ਅਹੁਦੇ ’ਤੇ ਵੀ  ਦਾਗ ਲੁਆ ਲਏ ਹਨ। ਉਹਨਾਂ ਕਿਹਾ ਕਿ ਇਸਨੂੰ ਤੁਹਾਡੇ ਹੀ ਐਮ ਪੀ ਰਵਨੀਤ ਸਿੰਘ ਬਿੱਟੂ ਨੇ ਸਾਬਤ ਕੀਤਾ ਹੈ ਜਿਹਨਾਂ ਨੇ ਜਨਤਕ ਤੌਰ ’ਤੇ ਆਖਿਆ ਹੈ ਕਿ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਉਹਨਾਂ ਨੁੰ ਆਖਿਆ ਸੀ ਕਿ ਉਹ ਕਿਸਾਨਾਂ ਦੇ ਹੱਕ ਵਿਚ  ਪ੍ਰਦਰਸ਼ਨ ਕਰਨਾ ਬੰਦ ਕਰਨ ਤੇ ਜੇਕਰ ਉਹਨਾਂ ਨੇ ਦੱਸ ਦਿੱਤਾ ਕਿ ਮੁੱਖ ਮੰਤਰੀ ਨੇ ਮੈਨੁੰ ਕੀ ਆਖਿਆ ਸੀ ਤਾਂ ਬਿੱਟੂ ਹੈਰਾਨ ਰਹਿ ਜਾਣਗੇ।  ਉਹਨਾਂ ਕਿਹਾ ਕਿ ਇਹ ਹੁਣ ਸਪਸ਼ਟ ਹੈ ਕਿ ਤੁਸੀਂ ਭਾਜਪਾ ਨਾਲ ਗੁਪਤ ਸਮਝੌਤਾ ਕਰ ਕੇ ਕਿਸਾਨ ਹਿੱਤਾਂ ਦੀ ਪਿੱਠ ਵਿਚ ਛੁਰਾ ਮਾਰਿਆ। ਉਹਨਾਂ ਕਿਹਾ ਕਿ ਇਸੇ ਵਾਸਤੇ ਤੁਸੀਂ  ਰਾਜ ਘਾਟ ’ਤੇ ਪ੍ਰਦਰਸ਼ਨ ਦੀ ਯੋਜਨਾ ਵਿਚਾਲੇ ਛੱਡ ਦਿੱਤੀ ਤੇ ਤੁਸੀਂ ਹੁਣ ਆਪਣੇ ਫਾਰਮ ਹਾਊਸ ਵਿਚ ਵੜ੍ਹ ਕੇ ਬੈਠੇ ਹੋ ਜਦਕਿ ਕਿਸਾਨ ਕੜਾਕੇ ਦੀ ਠੰਢ ਵਿਚ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ।

ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਦਾ ਇਹ ਬਹਾਨਾ ਵੀ ਰੱਦ ਕਰ ਦਿੱਤਾ ਜਿਸ ਵਿਚ ਉਹਨਾਂ ਕਿਹਾ ਸੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਕੋਲ ਇਯ ਵਾਸਤੇ ਨਹੀਂ ਗਏ ਕਿਉਂਕਿ ਉਹ ਪ੍ਰਦਰਸ਼ਨਾਂ ਵਿਚ ਸਿਆਸੀ ਪਾਰਟੀਆਂ ਨੂੰ ਸ਼ਾਮਲ ਨਹੀਂ ਕਰਨਾ ਚਾਹੁੰਦੇ। ਉਹਨਾਂ ਕਿਹਾ ਕਿ  ਤੁਹਾਨੂੰ ਕੱਲ੍ਹ ਤੁਹਾਡੇ ਮੀਡੀਆ ਨਾਲ ਰੂ ਬ ਰੂ ਪ੍ਰੋਗਰਾਮ ਦੌਰਾਨ ਸਵਾਲ ਇਸ ਕਰ ਕੇ ਪੁੱਛਿਆ ਗਿਆ ਕਿਉਂਕਿ ਪੰਜਾਬੀਆਂ ਨੂੰ ਆਸ ਸੀ ਕਿ ਮੁੱਖ ਮੰਤਰੀ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਧਰਨੇ ’ਤੇ ਜ਼ਰੂਰ ਆਉਣਗੇ। ਉਹਨਾਂ ਕਿਹਾ ਕਿ ਇਹ ਤੁਸੀਂ ਹੋ ਜਿਹੜੇ ਮੁੱਖ ਮੰਤਰੀ ਦਫਤਰ ਦਾ ਸਿਆਸੀਕਰਨ ਕਰ ਰਹੇ ਹੋ ਤੇ ਇਸਨੂੰ ਕਾਂਗਰਸ ਪਾਰਟੀ ਨਾਲ ਜੋੜ ਰਹੇ ਹੋ ਜੋ ਕਿ ਬਹੁਤ ਹੀ ਨਿਖੇਧੀਯੋਗ ਗੱਲ ਹੈ।

ਅਕਾਲੀ ਆਗੂ ਨੇ ਕਿਹਾ ਕਿ ਜੇਕਰ ਕਿਸੇ ਨੇ ਸਾਰੇ ਮਾਮਲੇ ’ਤੇ ਇਸ ਤਰੀਕੇ ਦੀ ਪਹੁੰਚ ਅਪਣਾਈ ਹੈ, ਉਹ ਸਿਰਫ ਮੁੱਖ ਮੰਤਰੀ ਹਨ। ਉਹਨਾਂ ਕਿਹਾ ਕਿ ਤੁਸੀਂ ਸ਼ਾਇਦ ਇਹ ਭੁੱਲ ਗਏ ਹੋ ਕਿ ਤੁਸੀਂ ਸੂਬੇ ਵਿਚ ਸਰਕਾਰ ਬਣਾਉਣ ਤੋਂ ਤੁਰੰਤ ਬਾਅਦ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ ਸੀ। ਤੁਸੀਂ ਉਸ ਕਮੇਟੀ ਦੇ ਮੈਂਬਰ ਵੀ ਰਹੇ ਜਿਸਨੇ ਖੇਤੀਬਾੜੀ ਆਰਡੀਨੈਂਸਾਂ ਬਾਰੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਤੁਸੀਂ ਆਪਣੇ ਵਿੱਤ ਮੰਤਰੀ ਦੀ ਡਿਊਟੀ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋਣ ਲਈ ਵੀ ਲਗਾਈ ਸੀ। ਉਹਨਾਂ ਕਿਹਾ ਕਿ ਤੁਹਾਡੇ ਵਿਚ ਤਾਂ ਇੰਨੀ ਜੁਅਰੱਤ ਨਹੀਂ ਹੋਈ ਕਿ ਤੁਸੀਂ ਪੰਜਾਬ ਦੇ ਐਮ ਪੀਜ਼ ਨੂੰ ਸੰਸਦ ਵਿਚ ਬਿੱਲ ਦੇ ਖਿਲਾਫ ਵੋਟਾਂ ਪਾਉਣ ਲਈ ਆਖਦੇ ਜਦੋਂ ਇਹ ਸੰਸਦ ਵਿਚ ਪੇਸ਼ ਕੀਤੀ ਗਈ ਸੀ।  ਬਾਅਦ ਵਿਚ ਤੁਸੀਂ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਅਤੇ ਆਪ ਮਾਮਲੇ ਵਿਚ ਦਖਲ ਦੇਣ ਤੋਂ ਨਾਂਹ ਕਰ ਦਿੱਤੀ। ਹੁਣ ਤੁਸੀਂ ਮਗਰ ਮੱਛ ਦੇ ਹੰਝੂ ਵਿਹਾ ਰਹੇ ਹੋ ਅਤੇ ਹੋਰਨਾਂ ਸਿਰ ਦੋਸ਼ ਮੜ੍ਹ ਕੇ ਆਪਣੀ ਅਸਫਲਤਾ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹੋ।

ਮੁੱਖ ਮੰਤਰੀ ਨੂੰ ਆਪਣੇ ਫਾਰਮ ਹਾਊਸ ਵਿਚੋਂ ਬਾਹਰ ਆਉਣ ਲਈ ਆਖਦਿਆਂ ਸ੍ਰੀ ਗਰੇਵਾਲ ਨੇ ਕਿਹਾ ਕਿ ਤੁਸੀਂ ਆਪਣੇ ਹੀ ਕਿਸਾਨਾਂ ਦੀਆਂ ਤਕਲੀਫਾਂ ਤੋਂ ਅਣਜਾਣ ਹੋ ਜਦਕਿ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਆਪਣਾ ਪਦਮ ਵਿਭੂਸ਼ਣ ਮੋੜ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਹਮ ਖਿਆਲੀ ਪਾਰਟੀਆਂ ਨਾਲ ਵਿਆਪਕ ਗਠਜੋੜ ਬਣਾ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਹ ਨਫਰਤ ਭਰੇ ਕਾਨੂੰਨ ਰੱਦ ਕਰਨ ਵਾਸਤੇ ਦਬਾਅ ਬਣਾਉਣ ਲਈ ਸਰਗਰਮੀ ਨਾਲ ਯਤਨਸ਼ੀਲ ਹਨ।  ਜੇਕਰ ਕੋਈ ਦੁਨੀਆਂ ਵਿਚ ਅੰਨਦਾਤਾ ਦੀ ਪਰਵਾਹ ਕੀਤੇ ਬਗੈਰ ਆਰਾਮ ਨਾਲ ਸੌਂ ਰਿਹਾ ਹੈ, ਤਾਂ ਉਹ ਤੁਸੀਂ ਹੋ । ਤੁਸੀਂ ਤਾਂ ਹਾਲੇ ਤੱਕ ਚਲ ਰਹੇ ਸੰਘਰਸ਼ ਵਿਚ ਸ਼ਹੀਦ ਹੋਏ 42 ਕਿਸਾਨਾਂ ਦੇ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ਦਾ ਐਲਾਨ ਵੀ ਨਹੀਂ ਕੀਤਾ। ਇਸ ਤੋਂ ਹੀ ਸਾਬਤ ਹੁੰਦਾ ਹੈ ਕਿ ਤੁਹਾਡੇ ਮਨ ਵਿਚ ਕਿਸਾਨਾਂ ਪ੍ਰਤੀ ਕੋਈ ਦਰਦ ਨਹੀਂ ਤੇ ਤੁਸੀਂ ਤੇ ਤੁਹਾਡੀ ਸਰਕਾਰ ਨੇ ਹਾਲੇ ਤੱਕ ਇਹਨਾਂ ਕਿਸਾਨ ਪਰਿਵਾਰਾਂਦੀ ਕੋਈ ਸਹਾਇਤਾ ਪ੍ਰਦਾਨ ਨਹੀਂ ਕੀਤੀ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Most Popular

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

by Ankit
1 month ago
0

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 