ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਹੋਈ ਸੁਸਤ
24 ਘੰਟੇ ਵਿੱਚ ਆਏ 22,273 ਨਵੇਂ ਮਾਮਲੇ
251 ਮੌਤਾਂ

ਚੰਡੀਗੜ੍ਹ, 26 ਦਸੰਬਰ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਗ੍ਰਾਫ ਵਿੱਚ ਕਮੀ ਜ਼ਰੂਰ ਹੋਈ ਹੈ। ਪਰ ਅੰਕੜਿਆਂ ਵਿੱਚ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਕੋਰੋਨਾ ਵੈਕਸੀਨ ਜਨਵਰੀ ਵਿੱਚ ਕਿਸੇ ਵੀ ਹਫਤੇ ਵਿੱਚ ਆ ਸਕਦੀ ਹੈ। ਸਿਹਤ ਮੰਤਰਾਲੇ ਦੀ ਇਸ ਜਾਣਕਾਰੀ ਤੋਂ ਬਾਅਦ ਲੋਕਾਂ ਨੂੰ ਰਾਹਤ ਜ਼ਰੂਰ ਮਿਲੀ ਹੈ। ਪਰ ਸੰਕਟ ਅਜੇ ਘੱਟ ਨਹੀਂ ਹੋਇਆ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਪ੍ਰਭਾਵਿਤ 22,273 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 251 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਾਮਲੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਕੁਲ ਗਿਣਤੀ 1ਕਰੋੜ,1ਲੱਖ,69 ਹਜ਼ਾਰ 118 ਹੋ ਗਈ ਹੈ।
ਸਿਹਤ ਵਿਭਾਗ ਦੇ ਅਨੁਸਾਰ, ਦੇਸ਼ ਵਿੱਚ ਹੁਣ ਤੱਕ 97 ਲੱਖ 40 ਹਜ਼ਾਰ 108 ਲੋਕ ਰਿਕਵਰ ਹੋ ਚੁੱਕੇ ਹਨ। ਜਦੋਂ ਕਿ ਇਸ ਸਮੇਂ 2 ਲੱਖ 81 ਹਜ਼ਾਰ 667ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1 ਲੱਖ 47 ਹਜ਼ਾਰ 343 ਹੋ ਗਈ ਹੈ। ਆਈਸੀਐਮਆਰ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਅੰਦਰ 8,53,527 ਕੋਰੋਨਾ ਟੈਸਟ ਕੀਤੇ ਗਏ ਹਨ।






















