ਟਿਕਰੀ ਬਾਰਡਰ ਤੇ ਇਕ ਹੋਰ ਕਿਸਾਨ ਦੀ ਮੌਤ
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੀ ਸ਼ਾਮਲ

ਚੰਡੀਗੜ੍ਹ, 26 ਦਸੰਬਰ(ਵਿਸ਼ਵ ਵਾਰਤਾ)- ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ-ਹਰਿਆਣਾ ਤੇ ਯੂਪੀ ਦੀਆਂ ਸਰਹੱਦਾ ਤੇ ਕਿਸਾਨਾ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਡਟੇ ਹੋਏ ਹਨ।ਇਸ ਅੰਦੋਲਨ ਦੇ ਚੱਲਦਿਆਂ ਕਈ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਉਥੇ ਹੀ ਅੱਜ ਟਿਕਰੀ ਬਾਰਡਰ ਤੇ ਇਕ ਹੋਰ ਕਿਸਾਨ ਦੀ ਹਾਰਟਅਟੈਕ ਕਾਰਨ ਮੌਤ ਹੋ ਗਈ ਹੈ। ਜਿਸ ਦੀ ਪਹਿਚਾਣ ਅਮਰਪਾਲ, ਨਿਵਾਸੀ ਪਿੰਡ-ਸੇਰਧਾ ਵੱਜੋਂ ਹੋਈ ਹੈ।






















