ਚੰਡੀਗੜ੍ਹ ਵਿੱਚ ਐਤਵਾਰ ਨੂੰ ਮੀਂਹ ਪੈਣ ਦਾ ਅਨੁਮਾਨ

ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)- ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਹੈ ਕਿ ਐਤਵਾਰ ਨੂੰ ਮੀਂਹ ਪੈਣ ਦਾ ਅਨੁਮਾਨ ਹੈ। ਜਿਸ ਕਾਰਨ ਪੂਰੇ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ। ਪਾਲ ਨੇ ਦੱਸਿਆ ਕਿ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹੇਗਾ, ਜਦ ਕਿ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ। ਇਸ ਦੇ ਕਾਰਨ 28 ਦਸੰਬਰ ਨੂੰ ਵੀ ਬੱਦਲ ਛਾਏ ਰਹਿਣਗੇ ਅਤੇ ਧੁੰਦ ਵੀ ਪਰੇਸ਼ਾਨ ਕਰ ਸਕਦੀ ਹੈ।






















