• Latest
  • Trending
ਐਸ ਸੀ ਮੁੱਦਿਆਂ ਨੂੰ ਲੈ ਕੇ ਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ 28 ਨੂੰ ਚੰਡੀਗੜ੍ਹ ਵਿੱਚ: ਕੈਂਥ

ਐਸ ਸੀ ਮੁੱਦਿਆਂ ਨੂੰ ਲੈ ਕੇ ਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ 28 ਨੂੰ ਚੰਡੀਗੜ੍ਹ ਵਿੱਚ: ਕੈਂਥ

6 years ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

11 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

36 minutes ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

2 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

3 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

4 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

5 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

5 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ ਸੀ ਮੁੱਦਿਆਂ ਨੂੰ ਲੈ ਕੇ ਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ 28 ਨੂੰ ਚੰਡੀਗੜ੍ਹ ਵਿੱਚ: ਕੈਂਥ

December 26, 2020
in ਖਬਰਾਂ, ਪੰਜਾਬ
ਐਸ ਸੀ ਮੁੱਦਿਆਂ ਨੂੰ ਲੈ ਕੇ ਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ 28 ਨੂੰ ਚੰਡੀਗੜ੍ਹ ਵਿੱਚ: ਕੈਂਥ

ਐਸ ਸੀ ਮੁੱਦਿਆਂ ਨੂੰ ਲੈ ਕੇ ਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ 28 ਨੂੰ ਚੰਡੀਗੜ੍ਹ ਵਿੱਚ: ਕੈਂਥ

ਐਨ ਐਸ ਸੀ ਏ ਨੇ ਪੀੜ੍ਹਿਤ  ਵਿਦਿਆਰਥੀਆਂ ਨੂੰ ਰਾਹਤ ਦੇਣ ਅਤੇ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਪੰਜਾਬ ਸਰਕਾਰ ਤੇ ਇੱਕ ਕਾਲਾ ਧੱਬੇ ਬਰਾਬਰ– ਐਨ ਐਸ ਸੀ ਏ 

ਚੰਡੀਗੜ੍ਹ 26 ਦਸੰਬਰ(ਵਿਸ਼ਵ ਵਾਰਤਾ)-  ਨੈਸ਼ਨਲ ਸ਼ਡਿਊਲਡ ਕਾਸਟ ਅਲਾਈਂਸ, ਜੋ ਅਨੁਸੂਚਿਤ ਜਾਤੀਆਂ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਅਤੇ ਸੁਧਾਰਲਿਆਉਣ ਲਈ ਇੱਕ ਸਮਾਜਿਕ ਸੰਸਥਾ ਹੈ, ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿੱਚਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ 28 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ ਕੀਤੀ ਜਾਵੇਗੀ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨ ਐਸ ਸੀ ਏ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਪੋਸਟ ਮੈਟ੍ਰਿਕਸਕਾਲਰਸ਼ਿਪ ਘੁਟਾਲਾ ਸੂਬਾ ਸਰਕਾਰ ਤੇ ਕਾਲੇ ਧੱਬੇ ਵਾਂਗ ਹੈ ਅਤੇ ਇਸ ਨੇ ਸਰਕਾਰ ਵਿੱਚ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹ ਦਿੱਤੀ ਏ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਹੁਣ ਤੱਕ ਦੀਆਂ ਸਾਰੀਆਂ ਹੀ ਸਰਕਾਰਾਂ ਨੇ ਇਸ ਘੁਟਾਲੇ ਨੂੰ ਨਜ਼ਰਅੰਦਾਜ਼ ਕਰਦਿਆਂ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਪਨਾਹ ਦਿੱਤੀ ਹੈ ਅਤੇ ਉਨ੍ਹਾਂ ਤੇ ਮੁਕੱਦਮੇ ਚਲਾਉਣ ਤੋਂ ਗੁਰੇਜ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲਾ ਪੰਜਾਬ ਦੇ ਮੰਤਰੀ ਸਾਧੂ ਸਿੰਘਧਰਮਸੋਤ ਨਾਲ ਜੁੜਿਆ ਹੈ, ਜਿਸ ਵਿੱਚ 63 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦਾ ਮਾਮਲਾ ਇਸ ਸਕੀਮ ਨਾਲ ਜੁੜਿਆ ਸਾਹਮਣੇ ਆਇਆ ਹੈ ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀ ਪੱਧਰ ਤੇ ਕਰਵਾਈ ਗਈ ਤੀਜੀ ਧਿਰ ਵੱਲੋਂ ਜਾਂਚ ਦੌਰਾਨ 500 ਕਰੋੜ ਰੁਪਏ ਤੋਂ ਵੱਧ ਦੇ ਭ੍ਰਿਸ਼ਟਾਚਾਰਦੀ ਗੱਲ ਸਰਕਾਰ ਨੇ ਸਵਿਕਾਰ ਕੀਤੀ ਏ ।ਸ਼੍ਰੀ ਕੈਂਥ ਨੇ ਅੱਗੇ ਕਿਹਾ ਕਿ ਸਰਕਾਰੀ ਪੋਰਟਲ ਤੇ ਰਜਿਸਟਰਡ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਪੂਰੇ ਤੌਰ ਤੇ ਸਿੱਖਿਆ ਸੰਸਥਾਨਾਂ ਵਿੱਚਦਾਖ਼ਲੇ ਤੋਂ ਨਾ ਕਰ ਦਿੱਤੀ ਗਈ ਹੈ, ਜਦ ਕਿ 6 ਲੱਖ ਵਿਦਿਆਰਥੀ ਨੂੰ ਇਨ੍ਹਾਂ ਸੰਸਥਾਵਾਂ ਵੱਲੋਂ ਪਿਛਲੇ 3 ਸਾਲਾਂ ਤੋਂ ਡਿਗਰੀਆਂ ਅਤੇ ਸਰਟੀਫਿਕੇਟ ਨਹੀਂ ਦਿੱਤੇ ਗਏ ਹਨ ਅਤੇ ਇਹ ਬਹਾਨਾ ਲਗਾਇਆ ਜਾ ਰਿਹਾ ਏ ਕਿ ਸਰਕਾਰ ਨੇ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਫੰਡ ਜਾਰੀ ਨਹੀਂ ਕੀਤੇ ਨੇ । ਉਨ੍ਹਾਂ ਕਿਹਾ ਕਿ ਐਨ ਐਸ ਸੀ ਏ ਦੀ ਇਹ ਇੱਕ ਮੁੱਖ ਮੰਗ ਏ ਕਿ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਦਾਖ਼ਲੇ ਦਿੱਤੇ ਜਾਣ ਅਤੇ ਜਿਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਪ੍ਰਦਾਨ ਨਹੀਂ ਕੀਤੇ ਗਏ ਨੇ ਉਨ੍ਹਾਂ ਨੂੰ ਡਿਗਰੀਆਂ ਤੇ ਸਰਟੀਫਿਕੇਟ ਜਲਦੀ ਤੋਂ ਜਲਦੀ ਦਿੱਤੇ ਜਾਣ । ਕੈਂਥ ਨੇ ਸਾਧੂ ਸਿੰਘ ਧਰਮਸੋਤ ਤੋਂ ਮੰਗ ਕੀਤੀ ਕਿ ਉਹ ਮੰਤਰੀ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰ ਦੇਣ । ਸ਼੍ਰੀ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਧਰਮਸੋਤ ਦੀ ਸ਼ਮੂਲੀਅਤ ਦੀ ਸੀ ਬੀ ਆਈ ਤੋਂ ਜਾਂਚ ਕਰਵਾਈ ਜਾਵੇ ।

 ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਦੀ ਸਾਂਝੀ ਜ਼ਮੀਨ ਦੇ ਮੁੱਦੇ ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ , ਜਿਸ ਵਿੱਚ ਸਾਂਝੀ ਜ਼ਮੀਨ ਦਾ ਇੱਕ ਤਿਹਾਈ ਹਿੱਸਾ ਹਰ ਪਿੰਡ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਏ । ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂਇਹ ਗੱਲ ਸਾਫ਼ ਨਜ਼ਰ ਆ ਰਹੀ ਏ ਕਿ ਸਰਕਾਰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਲਈ ਤਿਆਰ ਨਹੀਂ ਹੈ । ਉਨ੍ਹਾਂ  ਨੇ ਪਿੰਡਾਂ ਦੀ ਸਾਂਝੀ ਜ਼ਮੀਨ ਦੇ ਐਕਟ ਵਿੱਚ ਸੋਧ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਇਨ੍ਹਾਂ ਜ਼ਮੀਨਾਂ ਨੂੰ ਨੀਲਾਮ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨਾਲ ਧੱਕਾ ਨਾ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੁਝ ਤਬਦੀਲੀਆਂ ਦੀ ਪ੍ਰਵਾਨਗੀ ਦਿੱਤੀ ਸੀ ਜਿਸ ਵਿੱਚ ਕੇਂਦਰ ਵੱਲੋਂ 60 ਫੀਸਦ ਅਤੇ ਸੂਬਿਆਂ ਵੱਲੋਂ 40 ਫੀਸਦ ਹਿੱਸਾ ਪਾਏ ਜਾਣ ਦੀ ਗੱਲ ਕਹੀ ਗਈ ਸੀ । ਉਨ੍ਹਾਂ ਕਿਹਾ ਕਿ 59048 ਕਰੋੜ ਰੁਪਏ ਦੀ ਸਰਮਾਏਕਾਰੀ ਵਿੱਚੋਂ 35534 ਕਰੋੜ ਰੁਪਏ ਦਾ ਹਿੱਸਾ ਕੇਂਦਰ ਦਾ ਹੈ ਅਤੇ ਇਹ ਅਗਲੇ 5 ਵਰ੍ਹਿਆਂ ਲਈ ਮਨਜ਼ੂਰ ਕੀਤਾ ਗਿਆ ਏ । ਐਨ ਐਸ ਸੀ ਏ ਨੇ ਕੇਂਦਰ ਸਰਕਾਰ ਵੱਲੋਂ ਲਏ ਗਏ  ਇਸ ਫੈਸਲੇ ਦਾ ਸਵਾਗਤ ਕੀਤਾ ਏ ਅਤੇਇਸ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਏ । ਉਨ੍ਹਾਂ ਕਿਹਾ ਕਿ ਨਵਾਂ ਫੰਡਿੰਗ ਪੈਟਰਨ ਅਤੇ ਫੰਡਾਂ ਵਿੱਚ ਵਾਧਾ ਅਨੁਸੂਚਿਤ ਜਾਤੀ ਦੇ ਕਰੋੜਾਂ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ । ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਵੀ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਂਦਿਆਂ ਇਸ ਸਕੀਮ ਵਿੱਚ ਬਣਦਾ ਯੋਗਦਾਨ ਪਾਵੇਗੀ । ਉਨ੍ਹਾਂ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਨੇ ਕੇਂਦਰੀ ਵਣਜ ਅਤੇ ਸਨਅਤ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੂੰ ਇਸ ਸਕੀਮ ਦੇ ਸਬੰਧ ਵਿੱਚ ਪੱਤਰ ਲਿਖਿਆ ਸੀ ਅਤੇ ਕੇਂਦਰ ਵੱਲੋਂ ਉਨ੍ਹਾਂ ਦੀ ਇਸ ਮੰਗ ਨੂੰ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਸੀ ।

ਸ਼੍ਰੀ ਕੈਂਥ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਤੇ ਅੱਤਿਆਚਾਰਾਂ ਦੇ ਮਾਮਲੇ ਵਧੇ ਨੇ ਅਤੇ ਉਨ੍ਹਾਂ ਉੱਪਰ ਸਰੀਰਿਕ ਤੌਰ ਤੇ ਹਮਲੇ ਕਰਨ ਤੋਂ ਇਲਾਵਾ ਉਨ੍ਹਾਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਦਾ ਸਖ਼ਤ ਨੋਟਿਸ ਲੈ ਕੇ ਉਨ੍ਹਾਂ ਦੋੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ, ਜੋ ਜਬਰ-ਜਨਾਹ, ਬੰਧੂਆਂ ਮਜਦੂਰੀ ਅਤੇ ਸਰੀਰਿਕ ਸੋਸ਼ਨ ਲਈ ਜ਼ਿੰਮੇਵਾਰ ਨੇ । ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ, ਸ਼ੋਸ਼ਣ, ਅੱਤਿਆਚਾਰ, ਸਮਾਜਿਕ ਬਾਈਕਾਟ,ਕਤਲ, ਬਲਾਤਕਾਰ, ਝੂਠੇ ਪੁਲਿਸ ਕੇਸ,ਅਣਮਨੁੱਖੀ ਵਤੀਰਾ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਲਗਾਤਾਰ ਵਾਧਾ ਹੋ ਰਿਹਾ ਹੈ।ਕੈਪਟਨ ਸਰਕਾਰ ਵਿਚ ਕਾਂਗਰਸੀਆਂ ਵੱਲੋਂ ਜਦੋਂ ਅਨੁਸੂਚਿਤ ਜਾਤੀਆਂ ਨਾਲ ਅੱਤਿਆਚਾਰ ਹੁੰਦੇ ਹਨ ਤਾਂ ਪੀੜਤਾ ਦੀ ਮਦਦਗਾਰ ਬਣ ਦੀ ਬਜਾਏ ਜ਼ੁਲਮ ਕਰਨ ਵਾਲਿਆਂ ਨਾਲ ਖੜ੍ਹੇ ਹੁੰਦੇ ਹਨ ਬਠਿੰਡੇ ਜਿਲ੍ਹੇ ਦੀਆਂ ਘਟਨਾਵਾਂ ਵਿਚ ਰੋਮੀ ਕੌਰ ਦੀ ਐਫਆਈਆਰ ਦਰਜ ਹੋਈ ਪਰ ਕਾਂਗਰਸ ਦੇ ਆਗੂਆਂ ਦੇ ਕਹਿਣ ਉਤੇ BSC ਦੀ ਵਿਦਿਆਰਥੀਣ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ,ਇਸੇ ਤਰ੍ਹਾਂ ਬਿਟੂ ਸਿੰਘ ਪੰਚ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਵਿਚ ਪੁਲਿਸ ਰਾਜਨੀਤਕ ਪਾਰਟੀਆਂ ਦੇ ਦਬਾਅ ਹੇਠ ਕੋਈ ਕਰਵਾਈ ਨਹੀਂ ਹੋ ਰਹੀ। ਫਤਿਹਗੜ੍ਹ ਸਾਹਿਬ ਦੇ ਵਿਚ ਤਰਸੇਮ ਸਿੰਘ ਨੌਜਵਾਨ ਲੜਕੇ ਦਾ ਕਤਲ ਹੋਇਆ ਪਰ ਘਟਨਾ ਵਿਚ ਸ਼ਾਮਿਲ ਵਿਆਕਤੀ ਨੂੰ ਰਾਜਨੀਤਕ ਦਬਾਅ ਕਾਰਨ ਦਰਜ ਪਰਚੇ ਵਿਚੋਂ ਕੱਢ ਦਿੱਤਾ ਗਿਆ।ਇਸ ਤਰ੍ਹਾਂ ਦੀਆਂ ਹੋਰ ਘਟਨਾਵਾਂ ਸਾਡੇ ਧਿਆਨ ਵਿੱਚ ਹਨ।

ਗੁਰਸੇਵਕ ਸਿੰਘ ਮੈਣਮਾਜਰੀ,ਦਲੀਪ ਸਿੰਘ ਬੁਚੜੇ ਪ੍ਰਧਾਨ ਨਵਨਿਰਮਾਣ ਕ੍ਰਾਂਤੀ ਦਲ,ਕ੍ਰਿਪਾਲ ਸਿੰਘ ਪ੍ਰਧਾਨ ਡਾ ਅੰਬੇਦਕਰ ਭਲਾਈ ਮੰਚ, ਬਾਜ ਸਿੰਘ, ਦਲਜੀਤ ਸਿੰਘ ਨੰਦਪੁਰ ਪ੍ਰਧਾਨ ਹਿਊਮਨ ਰਾਈਟਸ, ਸੁਰਿੰਦਰ ਸਿੰਘ ਬੈਹਿਲਾ,ਬਿਟੂ ਸਿੰਘ, ਰੈਪੀ ਕੌਰ।
ਕੈਂਥ ਨੇ ਆਪਣੀਆਂ ਮੰਗਾਂ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਸਪੈਸ਼ਲ ਕੰਪੋਨੈਂਟ ਯੋਜਨਾ ਜਾਂ ਅਨੁਸੂਚਿਤ ਜਾਤੀ ਉਪ ਯੋਜਨਾ ਨੂੰ ਸੂਬੇ ਦੇ ਬਜਟ ਵਿੱਚ ਪੈਸੇ ਵਿੱਚ ਅਲਾਟਮੈਂਟ ਚ ਸ਼ਾਮਿਲ ਕਰਨ ਦੀ ਮੰਗ ਵੀ ਕੀਤੀ । ਉਨ੍ਹਾਂ ਕਿਹਾ ਕਿ ਇਹ ਫੰਡ ਪੂਰੀ ਤਰ੍ਹਾਂ ਨਾਲ ਦਲਿਤ ਸਮਾਜ ਦੀ ਭਲਾਈ ਲਈ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ , ਜਿਵੇਂ ਕਿ ਮਹਾਰਾਸ਼ਟਰ ਅਤੇ ਆਂਧਰ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਕੀਤਾ ਜਾ ਰਿਹਾ ਏ । ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਬੇਜ਼ਮੀਨੇ ਮਜ਼ਦੂਰਾਂ ਅਤੇ ਹਾਸ਼ੀਏ ਤੇ ਕਾਮਿਆਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਸਿਰਫ਼ 14 ਮਹੀਨੇ ਰਹਿ ਗਏ ਨੇ ਪਰ ਇਸ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਏ । ਉਨ੍ਹਾਂ ਮੰਗ ਕੀਤੀ ਕਿ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਗਰੀਬ ਤੋਂ ਗਰੀਬ ਲੋਕਾਂ ਦੇ ਕਰਜ਼ੇ ਮਾਫ ਕੀਤੇ ਜਾਣ । ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ 28 ਦਸੰਬਰ ਨੂੰ ਕੀਤੀ ਜਾ ਰਹੀ ਭੁੱਖ ਹੜਤਾਲ ਦੌਰਾਨ ਕੋਰੋਨਾ ਸਬੰਧੀ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਸੁਰੱਖਿਆ ਉਪਰਾਲਿਆਂ ਤੇ ਪਾਬੰਦ ਰਹਿਣ ਦੀ ਗੱਲ ਆਖੀ ਤਾਂ ਜੋ ਕਿਸੇ ਵੀਤਰ੍ਹਾਂ ਦੀ ਮਾੜੀ ਸਥਿਤੀ ਪੈਦਾ ਨਾ ਹੋਵੇ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

Most Popular

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
1 week ago
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 