• Latest
  • Trending
‘ਆਪ’ ਦੀ ਸਮੁੱਚੀ ਲੀਡਰਸ਼ਿਪ ਸ਼ਹੀਦੀ ਜੋੜ ਮੇਲ ਮੌਕੇ ਹੋਈ ਨਤਮਸਤਕ

‘ਆਪ’ ਦੀ ਸਮੁੱਚੀ ਲੀਡਰਸ਼ਿਪ ਸ਼ਹੀਦੀ ਜੋੜ ਮੇਲ ਮੌਕੇ ਹੋਈ ਨਤਮਸਤਕ

6 years ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

4 minutes ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

18 minutes ago
ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

21 minutes ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

23 minutes ago
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

2 hours ago
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

3 hours ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

3 hours ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

3 hours ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

3 hours ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

3 hours ago
Hindi News
English News
Monday, August 31, 2026
No Result
View All Result
30 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਦੀ ਸਮੁੱਚੀ ਲੀਡਰਸ਼ਿਪ ਸ਼ਹੀਦੀ ਜੋੜ ਮੇਲ ਮੌਕੇ ਹੋਈ ਨਤਮਸਤਕ

December 27, 2020
in ਖਬਰਾਂ, ਚੰਡੀਗੜ੍ਹ, ਧਾਰਮਿਕ, ਪੰਜਾਬ
‘ਆਪ’ ਦੀ ਸਮੁੱਚੀ ਲੀਡਰਸ਼ਿਪ ਸ਼ਹੀਦੀ ਜੋੜ ਮੇਲ ਮੌਕੇ ਹੋਈ ਨਤਮਸਤਕ

..ਵਾਹਿਗੁਰੂ ਅੱਗੇ ਕੀਤੀ ਅਰਦਾਸ, ਜ਼ੁਲਮ ਖਿਲਾਫ ਲੜਨ ਦੀ ਹਿੰਮਤ ਬਖਸ਼ਣ

..ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲੱਖਾ ਪੁੱਤਰ ਅੱਜ ਦਿੱਲੀ ਸਰਹੱਦ ’ਤੇ ਜ਼ੁਲਮ ਵਿਰੁਧ ਡਟੇ

ਚੰਡੀਗੜ/ਫਤਹਿਗੜ ਸਾਹਿਬ, 27 ਦਸੰਬਰ 2020( ਵਿਸ਼ਵ ਵਾਰਤਾ)-ਸ਼ਹੀਦੀ ਜੋੜ ਮੇਲ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਰੇ ਆਗੂ ਸ੍ਰੀ ਫਤਹਿਗੜ ਸਾਹਿਬ ਵਿਖੇ ਨਤਮਸਤਕ ਹੋਏ। ਨਤਮਤਸਕ ਹੁੰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਾਹਿਬਜ਼ਾਦਿਆਂ ਵੱਲੋਂ ਜ਼ੁਲਮ ਖਿਲਾਫ ਲੜਾਈ ਦੇ ਵਿਖਾਏ ਗਏ ਮਾਰਗ ਉੱਤੇ ਚੱਲਣ ਦਾ ਬਲ ਬਖਸ਼ਣ। ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਨਿਗੂਣੇ ਸਿੱਖ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅੱਗੇ ਸਿਰ ਝੁਕਾਉਣ ਲਈ ਪੁੱਜੇ ਹਾਂ। ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਸਾਨੂੰ ਗੁਰੂ ਵੱਲੋਂ ਦਿਖਾਏ ਗਏ ਜ਼ਬਰ ਜ਼ੁਲਮ ਵਿਰੁੱਧ ਲੜਨ ਲਈ ਹਿੰਮਤ ਬਖਸ਼ਣ।
‘ਆਪ’ ਆਗੂਆਂ ਨੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਦੇ ਜ਼ਾਲਮ ਅੱਗੇ ਹੱਕ, ਸੱਚ, ਜ਼ੁਲਮ ਵਿਰੁੱਧ ਡਟਦਿਆਂ ਆਪਣਾ ਸਿਦਕ ਨਿਭਾਉਂਦੇ ਹੋਏ ਕੁਰਬਾਨੀ ਦਿੱਤੀ। ਉਨਾਂ ਕਿਹਾ ਕਿ ਉਸ ਸਮੇਂ ਦੇ ਜ਼ਾਲਮਾਂ ਤੇ ਮੌਜੂਦਾਂ ਸਰਕਾਰਾਂ ਵਿੱਚ ਕੋਈ ਬਹੁਤ ਅੰਤਰ ਨਹੀਂ ਹੈ, ਸਿਰਫ ਬਦਲਿਆਂ ਹੈ ਤਾਂ ਉਹ ਇਕ ਜ਼ੁਲਮ ਕਰਨ ਦਾ ਤਰੀਕਾ ਬਦਲਿਆ ਹੈ। ਉਸ ਸਮੇਂ ਵੀ ਜ਼ੁਲਮ ਵਿਰੁਧ ਆਵਾਜ਼ ਉਠਾਉਣ ਵਾਲਿਆਂ ਉੱਤੇ ਅੱਤਿਆਚਾਰ ਕੀਤਾ ਜਾਂਦਾ ਸੀ ਅਤੇ ਅੱਜ ਵੀ ਉਨਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨਾਂ ਭਾਵੁਕ ਹੁੰਦੇ ਹੋਏ ਕਿਹਾ ਕਿ ਇਹ ਕੁਦਰਤ ਦੇ ਹੀ ਰੰਗ ਹਨ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਵੀ ਪੋਹ ਦੀਆਂ ਠੰਢੀਆਂ ਰਾਤਾਂ ਸਨ ਅਤੇ ਇਸ ਪੋਹ ਮਹੀਨੇ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਮਾਂ ਅਤੇ ਚਾਰੇ ਪੁੱਤਰਾਂ ਨੂੰ ਵਾਰ ਦਿੱਤਾ ਸੀ। ਅੱਜ ਵੀ ਉਹ ਹੀ ਠੰਢਾ ਪੋਹ ਮਹੀਨਾ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਦਿਖਾਏ ਰਾਹ ਉੱਤੇ ਚੱਲਣ ਵਾਲੇ ਸ਼ਰਧਾਲੂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਅੱਜ ਦੇ ਹਾਕਮ ਵਿਰੁੱਧ ਖੁੱਲੇ ਅਸਮਾਨ ਹੇਠ ਡਟੇ ਹੋਏ ਹਨ।
‘ਆਪ’ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਸੰਬੋਧਤ ਹੁੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਰਤੀ ਲੋਕਾਂ ਉੱਤੇ ਜ਼ੁਲਮ ਢਾਹਉਣ ਤੋਂ ਪਹਿਲਾਂ ਪੰਜਾਬ ਦਾ ਇਤਿਹਾਸ ਚੰਗੀ ਤਰਾਂ ਪੜ ਲਵੇ। ਅੱਜ ਜੋ ਦਿੱਲੀ ਦੀ ਸਰਹੱਦ ਉਤੇ ਖੁੱਲੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ ਇਹ ਉਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਹਨ ਜਿਨਾਂ ਨੇ ਪੋਹ ਦੇ ਮਹੀਨੇ ਵਿੱਚ ਆਪਣੇ ਪੁੱਤਰ ਕੁਰਬਾਨ ਕਰ ਦਿੱਤੇ ਸਨ ਅਤੇ ਫਿਰ ਵੀ ਚੜਦੀ ਕਲਾਂ ’ਚ ਰਹਿਣ ਦਾ ਸੰਦੇਸ਼ ਦਿੱਤਾ ਸੀ। ਅੱਜ ਅਸੀਂ ਕੋਈ ਰਾਜਨੀਤੀ ਟਿੱਪਣੀ ਨਹੀਂ ਕਰਨੀ ਕਿਉਂਕਿ ਅਸੀਂ ਸਿਰਫ ਸ਼ਹੀਦਾਂ ਦੀ ਕੁਰਬਾਨੀ ਨੂੰ ਨਤਮਸਤਕ ਹੋਣ ਆਏ ਹਾਂ। ਗੁਰੂ ਵੱਲੋਂ ਜ਼ੁਲਮ ਵਿਰੁੱਧ ਆਵਾਜ਼ ਚੁੱਕਣ ਦੇ ਵਿਖਾਏ ਗਏ ਮਾਰਗ ਉੱਤੇ ਚੱਲਣਾ ਸਾਡਾ ਧਰਮ ਹੈ। ਅਸੀਂ ਵਹਿਗੁਰੂ ਅੱਗੇ ਅਰਦਾਸ਼ ਕੀਤੀ ਹੈ ਕਿ ਸਾਡੇ ਉਤੇ ਅਜਿਹਾ ਕੋਈ ਸਮਾਂ ਨਾ ਆਵੇ ਜਿਥੇ ਅਸੀਂ ਆਪਣਾ ਧਰਮ ਨਾ ਨਿਭਾਅ ਸਕੀਏ।
ਉਹਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰ ਅਤੇ ਲੀਡਰਸ਼ਿਪ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਕਿ ਮੋਦੀ ਸਰਕਾਰ ਨੂੰ ਸੁਮੱਤ ਬਖਸ਼ੇ ਤਾਂ ਜੋ ਦੇਸ਼ ਦੇ ਉਹਨਾਂ ਲੱਖਾਂ ਕਿਸਾਨਾਂ ਦੀ ਗੱਲ ਸੁਣਨ ਜੋ ਦਿੱਲੀ ਦੇ ਬਾਰਡਰਾਂ ਤੇ ਆਪਣੇ ਹੱਕ ਹਕੂਕਾਂ ਅਤੇ ਹੋਂਦ ਦੀ ਲੜਾਈ ਲੜ ਰਹੇ ਹਨ। ਮੋਦੀ ਸਰਕਾਰ ਏਨੇ ਹੰਕਾਰ ਚ ਹੈ ਕਿ ਨਾ ਉਸਨੂੰ ਅੰਨਦਾਤਾ ਦੀ ਆਵਾਜ਼ ਸੁਣਾਈ ਦੇ ਰਹੀ ਹੈ ਤੇ ਨਾ ਹੀ ਓਹਨਾ ਮਾਵਾਂ, ਬਜ਼ੁਰਗਾਂ ਤੇ ਛੋਟੋ ਛੋਟੇ ਬੱਚਿਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ ਜੋ ਇਸ ਪੋਹ ਦੀਆਂ ਸਰਦ ਹਵਾਵਾਂ ਚ ਖੁਲੇ ਆਸਮਾਨ ਦੇ ਥੱਲੇ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਆਮ ਆਦਮੀ ਪਾਰਟੀ ਕਿਸਾਨਾਂ ਦੇ ਅੰਦੋਲਨ ਚ ਲਗਾਤਾਰ ਬਿਨਾਂ ਕਿਸੇ ਪਾਰਟੀ ਨਿਸ਼ਾਨ ਤੋਂ ਇਸ ਅੰਦੋਲਨ ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੀ ਹੈ ਤੇ ਦਿੰਦੀ ਰਹੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

by Jaspreet Kaur
August 31, 2026
0

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ...

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

by Ankit
August 31, 2026
0

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ...

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

by Ankit
August 31, 2026
0

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਈਰਾਨ ਜੰਗ ਤੋਂ ਬਾਅਦ ਪਹਿਲੀ ਵਾਰ ਮਿਲੇ ਦੋਵੇ ਨੇਤਾ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

by Jaspreet Kaur
August 31, 2026
0

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
5 days ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 