ਇਤਿਹਾਸਕ ਕਿਸਾਨ ਅੰਦੋਲਨ ਵੱਡੀ ਖ਼ਬਰ
ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ ਤਿਆਰ

ਨਵੀਂ ਦਿੱਲੀ, 29 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਅੱਜ 34 ਦਿਨ ਹੋ ਗਏ ਹਨ। ਜਿਸ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਕਾਰ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਕਿ ਹਰ ਬਾਰ ਬੇਸਿੱਟਾ ਰਹੀਆਂ ਹਨ। ਹੁਣ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਕਬੂਲ ਲਿਆ ਹੈ ਉਹ ਕੱਲ੍ਹ (30 ਦਸੰਬਰ) ਨੂੰ ਵਿਗਿਆਨ ਭਵਨ ਵਿਖੇ 2 ਵਜੇ ਮੀਟਿੰਗ ਵਿੱਚ ਜਾਣਗੀਆਂ। ਜਿਸ ਵਿੱਚ ਨਵੇਂ ਖੇਤੀ ਕਾਨੂੰਨਾਂ ਤੇ ਕੇਂਦਰ ਸਰਕਾਰ ਨਾਲ ਗੱਲ਼ਬਾਤ ਕਰਨਗੀਆਂ।






















