ਚੰਡੀਗੜ, 28 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਇਕ ਏ.ਐਸ.ਆਈ ਤੇ ਹੌਲਦਾਰ ਨੂੰ ਰਿਸ਼ਵਤ ਲੈਣ ਦੇ ਵੱਖ-ਵੱਖਕੇਸਾਂ ਤਹਿਤ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ ਥਾਣਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ ਸਤਨਾਮ ਸਿੰਘ ਨੂੰਸ਼ਿਕਾਇਤਕਰਤਾ ਜੋਗਿੰਦਰ ਕੌਰ ਵਾਸੀ ਪਿੰਡ ਨਵਾਂਪਿੰਡ ਭੱਠੇ, ਕਪੂਰਥਲਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਨੂੰ ਐਨ.ਡੀ.ਪੀ.ਐਸ ਮੁਕੱਦਮੇ ਵਿਚ ਨਾਮਜਦ ਕਰਨ ਦਾ ਡਰ ਦੇ ਕੇ ਉਸਪਾਸੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਲਾਏ ਗਏ ਟਰੈਪ ਦੌਰਾਨ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀਰਿਸ਼ਵਤ ਲੈਦਿਆਂ ਦਬੋਚ ਲਿਆ।
ਇਕ ਹੋਰ ਰਿਸ਼ਵਤ ਦੇ ਮਾਮਲੇ ਵਿਚ ਡੀ.ਐਸ.ਪੀ ਜਲਾਲਾਬਾਦ ਨਾਲ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਕਿਸ਼ਨ ਸਿੰਘ ਵਾਸੀਜਲਾਲਾਬਾਦ, ਫਾਜਿਲਕਾ ਦੀ ਸ਼ਿਕਾਇਤ ਤੇ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਹੌਲਦਾਰ ਵਲੋਂ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ ਜਿਸ ਤੇ ਹੌਲਦਾਰ ਵੱਲੋਂ ਉਸ ਵਿਰੁੱਧ ਮੁਕੱਦਮਾ ਦਰਜ ਨਾਕਰਨ ਦੇ ਇਵਜਜ਼ ਵਿੱਚ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਜਿਸ ਵਿੱਚੋਂ 40,000 ਰੁਪਏ ਦੋਸ਼ੀ ਹੌਲਦਾਰ ਨੂੰ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨਤੇ ਬਾਕੀ ਰਹਿੰਦੇ 20,000 ਰੁਪਏ ਮਿਤੀ 28-12-2017 ਨੂੰ ਦੇਣੇ ਤੈਅ ਹੋਏ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 20,000 ਰੁਪਏ ਦੀਰਿਸ਼ਵਤ ਲੈਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਅਤੇਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।