ਸ੍ਰੀ ਗੋਬਿੰਦ ਸਿੰਘ ਦੇ ਰਾਜ ਪੱਧਰੀ ਪ੍ਰਕਾਸ਼ ਪੁਰਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨਾ ਵੱਡਾ ਗੁਨਾਹ
ਮੁੱਖ ਮੰਤਰੀ ਤੁਰੰਤ ਸੰਗਤ ਤੋਂ ਮੁਆਫੀ ਮੰਗਣ : ਸਿਰਸਾ
ਨਵੀਂ ਦਿੱਲੀ, 28 ਦਸੰਬਰ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨ ਨੂੰ ਗੰਭੀਰ ਗੁਨਾਹ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਵਾਸਤੇ ਕਿਹਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰਪੁਰਬ ਸਮਾਗਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨਾ ਵੱਡਾ ਗੁਨਾਹ ਹੈ। ਉਹਨਾਂ ਕਿਹਾ ਿਕ ਹੈਰਾਨੀ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਨੇ ਇਹ ਗੁਨਾਹ ਉਸ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਹੈ ਜਿਸਨੇ ਸਮੁੱਚੀ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਸੀ ਕਿ ਹੁਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਿੱਖਾਂ ਦੇ ਗੁਰੂ ਸਾਹਿਬ ਹਨ ਤੇ ਇਹਨਾਂ ਦੀ ਸਿੱਖਿਆ ਮੁਤਾਬਕ ਹੀ ਚਲਿਆ ਜਾਵੇ। ਉਹਨਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿਚ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਗੁਰਪੁਰਬ ਮੌਕੇ ਹੋਏ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕੀਤਾ ਗਿਆ ਹੋਵੇ।
ਸ੍ਰੀ ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਨਾਲ ਵਿਸ਼ਵ ਭਰ ਵਿਚ ਰਹਿੰਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਭਾਵੇਂ ਗੰਭੀਰ ਗੁਨਾਹ ਹੋ ਗਿਆ ਪਰ ਇਸਦੇ ਬਾਵਜੂਦ ਪੰਜਾਬ ਸਰਕਾਰ ਦੇ ਕਿਸੇ ਵੀ ਅਧਿਕਾਰੀ ਨੇ ਇਸ ਗੁਨਾਹ ਦੀ ਜ਼ਿੰਮੇਵਾਰੀ ਨਹੀਂ ਲਈ ਜਿਸ ਤੋਂ ਜਾਪਦਾ ਹੈ ਕਿ ਸਰਕਾਰ ਵੱਲੋਂ ਇਹ ਕਾਰਵਾਈ ਜਾਣ ਬੁਝ ਕੇ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਉਹਨਾਂ ਦੀ ਸਰਕਾਰ ਦੀ ਇਸ ਗੰਭੀਰ ਗਲਤੀ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾ ਕੇ ਇਕ ਉਦਾਹਰਣ ਪੇਸ਼ ਕੀਤੀ ਹੈ ਤੇ ਵਿਸ਼ਵ ਭਰ ਦੇ ਲੋਕ ਉਹਨਾਂ ਦੀ ਇਸ ਪਹਿਲਕਦਮੀ ਦੀ ਸਿਫਤ ਕਰ ਰਹੇ ਹਨ। ਉਹਨਾਂ ਕਿਹਾ ਕਿ ਇਕ ਵਿਅਕਤੀ ਜੋ ਧਰਮ ਤੋਂ ਗੈਰ ਸਿੱਖ ਹੈ ਪਰ ਫਿਰ ਵੀ ਗੁਰੂ ਸਾਹਿਬ ਦੀ ਮਹਾਨਤਾ ਤੋਂ ਜਾਣੂ ਹੈ। ਉਹਨਾਂ ਕਿਹਾ ਕਿ ਵਿਸ਼ਵ ਭਰ ਵਿਚ ਹਰ ਥਾਂ ‘ਤੇ ਜਿਥੇ ਲੋਕ ਗੁਰਪੁਰਬ ਮਨਾਉਂਦੇ ਹੋਣ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ ਪਰ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤ ਨੂੰ ਹੀ ਅਣਡਿੱਠ ਕਰ ਦਿੱਤਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਇਹ ਕਾਰਵਾਈ ਕਾਂਗਰਸ ਪਾਰਟੀ ਦੀ ਨੀਤੀ ਅਨੁਸਾਰ ਜਾਪਦੀ ਹੈ ਕਿਉਂਕਿ ਪਾਰਟੀ ਹਮੇਸ਼ਾ ਪੰਜਾਬ ਖਾਸ ਤੌਰ ‘ਤੇ ਸਿੱਖਾਂ ਦੇ ਖਿਲਾਫ ਕੰਮ ਕਰਦੀ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨ ਦੀ ਭੁੱਲ ਮਗਰੋਂ ਹੁਣ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਰਾਖਵੀਂਆਂ ਛੁੱਟੀਆਂ ਦੀ ਸ਼੍ਰੇਣੀ ਵਿਚ ਸ਼ਾਮਲ ਕਰ ਦਿੱਤਾ ਹੈ। ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਕੀ ਸਰਕਾਰ ਸਿੱਖ ਵਿਰੋਧੀ ਏਜੰਡੇ ‘ਤੇ ਚਲ ਰਹੀ ਹੈ ? ਉਹਨਾਂ ਨੇ ਭਗਤ ਸਿੰਘ ਤੇ ਕਰਤਾਰ ਸਿੰਘ ਸਰਾਭਾ ਸਮੇਤ ਆਜ਼ਾਦੀ ਘੁਲਾਟੀਆਂ ਦੇ ਸ਼ਹੀਦੀ ਦਿਨਾਂ ਦੀਆਂ ਛੁੱਟੀਆਂ ਵੀ ਰਾਖਵੀਂ ਸ਼੍ਰੇਣੀ ਵਿਚ ਪਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...