ਅਗਲੇ 2 ਦਿਨ ਉਤਰ ਅਤੇ ਮੱਧ ਭਾਰਤ ਵਿੱਚ ਹੋਰ ਵੱਧੇਗੀ ਠੰਢ
ਤਾਪਮਾਨ ਵਿੱਚ ਹੋਰ ਗਿਰਾਵਟ ਹੋਣ ਦੇ ਆਸਾਰ

ਦਿੱਲੀ 31 ਦਸੰਬਰ(ਵਿਸ਼ਵ ਵਾਰਤਾ)- ਦੇਸ਼ ਦੇ ਕਈ ਹਿੱਸਿਆਂ ਵਿੱਚ ਪੈ ਰਹੀ ਕੜਾਕੇ ਦੀ ਠੰਢ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਨੂੰ ਹੋਰ ਠੰਢਾ ਕਰ ਦਿੱਤਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ,ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉਤਰਾਖੰਡ ਦੇ ਕਈ ਹਿੱਸਿਆਂ ਵਿੱਚ ਅਗਲੇ 2-3 ਦਿਨ ਤੱਕ ਗਹਿਰੀ ਕੋਹਰਾ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਧੁੰਦ ਪਵੇਗੀ। ਉਥੇ ਹੀ ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਅਗਲੇ ਦੋ ਦਿਨ ਕੋਹਰਾ ਪਵੇਗਾ। ਪਹਾੜੀ ਖੇਤਰਾਂ ਵਿੱਚ ਤਾਜ਼ਾ ਬਰਫਬਾਰੀ ਤੋਂ ਬਾਅਦ ਉਤਰ ਭਾਰਤ ਵਿੱਚ ਸ਼ੀਤਲਹਿਰ ਦਾ ਪ੍ਰਕੋਪ ਹੋਰ ਵੀ ਵੱਧ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਘੱਟ ਤੋਂ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਹੈ।






















