ਸਰਕਾਰ ਨਾਲ 8 ਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਦਾ ਮੰਥਨ ਅੱਜ
ਇਤਿਹਾਸਕ ਕਿਸਾਨ ਅੰਦੋਲਨ ਦਾ ਅੱਜ ਹੈ 37 ਵਾਂ ਦਿਨ

ਚੰਡੀਗੜ੍ਹ, 1ਜਨਵਰੀ(ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 37 ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿੱਚ 30 ਦਸੰਬਰ ਨੂੰ ਹੋਈ 7ਵੇਂ ਦੌਰ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਤੇ ਪੂਰੀ ਸਹਿਮਤੀ ਨਹੀਂ ਬਣੀ ਸੀ।ਜਿਸ ਵਿੱਚ ਸਿਰਫ ਦੋ ਮੰਗਾਂ ਤੇ ਹੀ ਸਹਿਮਤੀ ਬਣੀ ਸੀ। ਹੁਣ ਕਿਸਾਨਾਂ ਅਤੇ ਕੇਂਦਰ ਵਿਚਕਾਰ 8ਵੇਂ ਦੌਰ ਦੀ ਮੀਟਿੰਗ 4 ਜਨਵਰੀ ਨੂੰ ਹੋਵੇਗੀ,ਜਿਸ ਲਈ ਅੱਜ ਕਿਸਾਨ ਜੱਥੇਬੰਦੀਆਂ ਆਪਸ ਵਿੱਚ ਚਰਚਾ ਕਰਨਗੀਆਂ ਅਤੇ ਅਗਲੀ ਰਣਨੀਤੀ ਤਿਆਰ ਕਰਨਗੀਆਂ। ਕਿਸਾਨ ਲਗਾਤਾਰ ਸਿੰਘੂ ਬਾਰਡਰ ਤੇ ਡਟੇ ਹੋਏ ਹਨ।






















