ਉਤਰ ਭਾਰਤ ਵਿੱਚ ਠੰਢ ਦਾ ਪ੍ਰਕੋਪ ਜਾਰੀ

ਚੰਡੀਗੜ੍ਹ, 1 ਜਨਵਰੀ(ਵਿਸ਼ਵ ਵਾਰਤਾ)- ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਦੇ ਚਲਦੇ ਕੋਹਰਾ ਅਤੇ ਸ਼ੀਤ ਲਹਿਰ ਜਾਰੀ ਹੈ। ਭਾਰਤ ਦੇ ਮੌਸਮ ਵਿਭਾਗ ਨੇ ਸ਼ੀਤ ਲਹਿਰ ਅਤੇ ਕੋਹਰੇ ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਵਿੱਚ ਅਲਰਟ ਜਾਰੀ ਕੀਤਾ ਹੈ। ਉਥੇ ਹੀ ਹਰਿਆਣਾ, ਦਿੱਲੀ, ਪੰਜਾਬ,ਮੱਧ ਪ੍ਰਦੇਸ਼, ਬਿਹਾਰ, ਅਸਮ,ਮੇਘਾਲਿਆ, ਨਾਗਾਲੈਂਡ, ਤ੍ਰਿਪੁਰਾ,ਮਿਜ਼ੋਰਮ,ਮਨੀਪੁਰ ਵਿੱਚ ਕੋਹਰਾ ਪੈਣ ਦੀ ਸੰਭਾਵਨਾ ਜਤਾਈ ਹੈ।
ਦੱਸ ਦੱਈਏ ਉਤਰ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਵੀਰਵਾਰ ਨੂੰ ਕੋਹਰਾ ਛਾਇਆ ਰਿਹਾ ਅਤੇ ਕਈ ਇਲਾਕਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਤੋਂ ਵੀ ਘੱਟ ਸੀ। ਪੱਛਮੀ ਭਾਰਤ ਦੇ ਰਾਜਸਥਾਨ ਅਤੇ ਦੇਸ਼ ਦੇ ਮੱਧ ਹਿੱਸੇ ਵਿੱਚ ਮੱਧ ਪ੍ਰਦੇਸ਼ ਵਿੱਚ ਸ਼ੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਕੇਂਦਰ ਸ਼ਾਸ਼ਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਗੁਲਮਾਰਗ ਵਿੱਚ ਘੱਟ ਤੋਂ ਘੱਟ ਤਾਪਮਾਨ ਜ਼ੀਰੋ ਤੋਂ 10.4ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਇਹ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਸਭ ਤੋਂ ਠੰਢਾ ਸਥਾਨ ਰਿਹਾ।






















