ਇਤਿਹਾਸਕ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ
4 ਜਨਵਰੀ ਨੂੰ ਕਾਨੂੰਨ ਵਾਪਸ ਨਹੀਂ ਹੋਏ ਤਾਂ ਤੇਜ਼ ਹੋਵੇਗਾ ਸੰਘਰਸ਼- ਕਿਸਾਨ ਆਗੂ

ਚੰਡੀਗੜ੍ਹ, 1ਜਨਵਰੀ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਖਿਲਾਫ ਸਿੰਘੂ ਬਾਰਡਰ ਤੇ ਕਿਸਾਨਾਂ ਦਾ ਅੰਦੋਲਨ ਅੱਜ 37ਵੇਂ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ , ਜੇਕਰ 4 ਜਨਵਰੀ ਨੂੰ ਇਸਦਾ ਕੋਈ ਹੱਲ ਨਹੀਂ ਨਿਕਲਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਹੋਵੇਗਾ।






















