LPG ਸਿਲੰਡਰ ਵਰਤਣ ਵਾਲਿਆਂ ਨੂੰ ਮੋਦੀ ਸਰਕਾਰ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ

ਚੰਡੀਗੜ੍ਹ, 1 ਜਨਵਰੀ,(ਵਿਸ਼ਵ ਵਾਰਤਾ)- ਤੇਲ ਮਾਰਕੇਟਿੰਗ ਕੰਪਨੀਆਂ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਪਿਛਲੇ ਮਹੀਨੇ ਵੀ ਗੈਸ ਸਿਲੰਡਰ ਦੀ ਕੀਮਤ ਵਿੱਚ ਕਰੀਬ 100 ਰੁਪਏ ਦਾ ਵਾਧਾ ਕੀਤਾ ਗਿਆ ਸੀ।
1 ਜਨਵਰੀ(ਅੱਜ) ਜੋ ਇਜ਼ਾਫਾ ਕੀਤਾ ਗਿਆ ਹੈ, ਉਹ ਸਿਰਫ ਕਾਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਇਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਵਿੱਚ ਅੱਜ ਕੋਈ ਵਾਧਾ ਨਹੀਂ ਹੋਇਆ ਹੈ। ਪਿਛਲੇ ਮਹੀਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਦੋ ਵਾਰ ਕਰੀਬ 100 ਰੁਪਏ ਦਾ ਇਜ਼ਾਫਾ ਕੀਤਾ ਗਿਆ ਹੈ।






















