ਆਮ ਆਦਮੀ ਪਾਰਟੀ ਨੂੰ ਮਿਲਿਆ ਬਲ, ਕਲਾਕਾਰ ਅਤੇ 15 ਵਕੀਲ ਹੋਏ ਪਾਰਟੀ ‘ਚ ਸ਼ਾਮਲ

ਅੰਮ੍ਰਿਤਸਰ, 1 ਜਨਵਰੀ 2021(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀਆਂ ਕਈ ਵੱਡੀਆਂ ਸਖਸ਼ੀਅਤਾਂ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ। ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਦਮ ਸ੍ਰੀ ਐਵਾਰਡ ਵਿਜੇਤਾ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਹਜੂਰੀ ਰਾਗੀ ਦਰਬਾਰ ਸਾਹਿਬ ਦੇ ਪੁੱਤਰ ਅਮਤੇਸ਼ਵਰ ਸਿੰਘ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਅੰਮ੍ਰਿਤਸਰ ਪੁੱਜੇ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਅੱਜ ਦਰਜਨ ਤੋਂ ਵੱਧ ਵੱਡੀਆਂ ਸ਼ਖਸੀਅਤਾਂ ਨੇ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਉੱਤੇ ਮੋਹਰ ਲਗਾਈ।
ਮਹਰੂਮ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਅਮਤੇਸ਼ਵਰ ਸਿੰਘ ਗਿੱਲ ਖਾਲਸਾ, ਕਾਂਗਰਸ ਦੇ ਅੰਮ੍ਰਿਤਸਰ ਦਿਹਾਤੀ ਤੋਂ ਜਲਿਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਸਰਾਏ, ਸੀਨੀਅਰ ਕਲਾਕਾਰ ਅਸ਼ੋਕ ਸਲਵਾਨ, ਮੋਹਨ ਸਿੰਘ ਸਾਰਫ ਪ੍ਰਧਾਨ ਬਾਲਮਿਕੀ ਸਮਾਜ ਸੰਘ ਅਤੇ 15 ਵਕੀਲਾਂ ਦੀ ਟੀਮ ਵੀ ਪਾਰਟੀ ਵਿੱਚ ਸ਼ਾਮਲ ਹੋਈ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸਖਸੀਅਤਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਹੱਕ-ਸੱਚ ਦੀ ਲੜਾਈ ਜਾ ਰਹੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।






















