ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ.ਬੂਟਾ ਸਿੰਘ ਨਹੀਂ ਰਹੇ

ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ)- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ.ਬੂਟਾ ਸਿੰਘ ਜੋ ਕਿ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ,ਦਾ ਦੇਹਾਂਤ ਹੋ ਗਿਆ। ਉਹ 86 ਵਰਿਆਂ ਦੇ ਸਨ। ਸ.ਬੂਟਾ ਸਿੰਘ ਨੇ 8 ਵਾਰ ਲੋਕ ਸਭਾ ਦੀ ਚੋਣ ਜਿੱਤੀ ਸੀ, ਗਾਂਧੀ ਅਤੇ ਨਹਿਰੂ ਪਰਿਵਾਰ ਦੇ ਵਫਾਦਾਰ ਆਗੂਆਂ ਵਿੱਚੋਂ ਇਕ ਮੰਨੇ ਜਾਂਦੇ ਸਨ।





















