ਸੌਰਵ ਗਾਂਗੁਲੀ ਨੂੰ ਪਿਆ ਹਲਕਾ ਦਿਲ ਦਾ ਦੌਰਾ- ਹਸਪਤਾਲ ਦਾਖਲ
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ,2ਜਨਵਰੀ(ਵਿਸ਼ਵ ਵਾਰਤਾ ਡੈਸਕ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੈਪਟਨ ਅਤੇ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਅੱਜ ਸਵੇਰੇ ਹਲਕਾ ਦਿਲ ਦਾ ਦੌਰਾ ਪੈਣ ਤੇ ਕਲਕੱਤਾ ਦੇ ਵੁਡਲੈਂਡਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਹਨਾਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਪੱਛਮੀ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰਕੇ ਦੱਸਿਆ ਕਿ ਉਹਨਾਂ ਦਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ,ਸਾਨੂੰ ਆਸ ਹੈ ਕਿ ਉਹ ਛੇਤੀ ਹੀ ਠੀਕ ਹੋ ਕੇ ਆਪਣੇ ਘਰ ਪਰਤਣਗੇ।























