• Latest
  • Trending
ਆਪ’ ਅੰਨਦਾਤਾ ਨਾਲ, ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਲੋੜ ਨਹੀਂ : ਹਰਪਾਲ ਸਿੰਘ ਚੀਮਾ

ਆਪ’ ਅੰਨਦਾਤਾ ਨਾਲ, ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਲੋੜ ਨਹੀਂ : ਹਰਪਾਲ ਸਿੰਘ ਚੀਮਾ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

10 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

36 minutes ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

1 hour ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

2 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ’ ਅੰਨਦਾਤਾ ਨਾਲ, ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਲੋੜ ਨਹੀਂ : ਹਰਪਾਲ ਸਿੰਘ ਚੀਮਾ

January 3, 2021
in ਖਬਰਾਂ, ਪੰਜਾਬ
ਆਪ’ ਅੰਨਦਾਤਾ ਨਾਲ, ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਲੋੜ ਨਹੀਂ : ਹਰਪਾਲ ਸਿੰਘ ਚੀਮਾ

ਆਪ’ ਅੰਨਦਾਤਾ ਨਾਲ, ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਲੋੜ ਨਹੀਂ : ਹਰਪਾਲ ਸਿੰਘ ਚੀਮਾ

..ਜਾਗਰੂਕ ਹੋਏ ਕਿਸਾਨ ਭਾਜਪਾਈਆਂ, ਕਾਂਗਰਸੀਆਂ ਨੂੰ ਖਤਰਨਾਕ ਲੱਗਣ ਲੱਗੇ

ਚੰਡੀਗੜ, 3 ਜਨਵਰੀ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਸਰਕਾਰ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਸੁਰੱਖਿਆ ਵਧਾਉਣ ਅਤੇ ਕਾਂਗਰਸ ਤੇ ‘ਆਪ’ ਦੇ ਆਗੂਆਂ ਦੀ ਸੁਰੱਖਿਆ ਰੀਵਿਊ ਕਰਨ ਦੇ ਫੈਸਲੇ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਗੋਂ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਦਾ ਹੈ ਕਿ ਉਨਾਂ ਦੇ ਕਾਂਗਰਸੀਆਂ ਨੂੰ ਹੋਰ ਸੁਰੱਖਿਆ ਦੀ ਲੋੜ ਹੈ ਤਾਂ ਉਹ ਆਪ ਆਗੂਆਂ ਨੂੰ ਦਿੱਤੀ ਸੁਰੱਖਿਆ ਹਟਾ ਕੇ ਉਨਾਂ ਨੂੰ ਦੇ ਸਕਦੇ ਹਨ। ਉਨਾਂ ਕਿਹਾ ਕਿ ਅਜਿਹੀਆ ਚਾਲਾਂ ਨਾਲ ਕੈਪਟਨ ਸਰਕਾਰ ਇਹ ਸਿੱਧ ਕਰਨਾ ਚਾਹੁੰਦੀ ਹੈ ਕਿ ਕਿਸਾਨ ਭਾਜਪਾ ਦੇ ਕਾਂਗਰਸੀ ਨੇਤਾਵਾਂ ਉੱਤੇ ਹਮਲੇ ਕਰ ਰਹੇ ਹਨ ਜਦਕਿ ਇਹ ਆਮ ਲੋਕਾਂ ਦਾ ਇਨਾਂ ਨੇਤਾਵਾਂ ਪ੍ਰਤੀ ਗੁੱਸਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਕਾਰੋਬਾਰੀਆਂ ਦੇ ਨਾਲ ਹੈ। ‘ਆਪ’ ਆਗੂਆਂ ਨੂੰ ਅੰਨੇਦਾਤੇ ਤੋਂ ਕੋਈ ਖਤਰਾ ਨਹੀਂ ਹੈ। ‘ਆਪ’ ਕਿਸਾਨਾਂ ਦੇ ਅੰਦੋਲਨ ’ਚ ਨਾਲ ਖੜੀ ਹੈ ਇਸ ਲਈ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ। ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵੱਲੋਂ ਪਿੱਛਲੇ ਸਮੇਂ ਤੋਂ ਲੋਕਾਂ ਨੂੰ ਕੁਚਲਣ ਲਈ ਬਣਾਈਆਂ ਗੰਦੀਆਂ ਨੀਤੀਆਂ ਕਰਕੇ ਅੱਜ ਲੋਕਾਂ ਤੋਂ ਡਰ ਲੱਗਦਾ ਹੈ। ਉਨਾਂ ਕਿਹਾ ਕਿ ਅੱਜ ਜਦੋਂ ਕਾਂਗਰਸ, ਭਾਜਪਾ ਦੀਆਂ ਮਾਰੂ ਚਾਲਾਂ ਤੋਂ ਲੋਕ ਜਾਗਰੂਕ ਹੋ ਗਏ ਤਾਂ ਹੁਣ ਇਨਾਂ ਨੂੰ ਲੋਕਾਂ ਤੋਂ ਖਤਰਾ ਲੱਗਣ ਲੱਗ ਗਿਆ ਹੈ। ਉਨਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਦੀਆਂ ਸਰਕਾਰਾਂ ਵੱਲੋਂ ਬਣਾਈਆਂ ਗਈਆਂ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਅੱਜ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਚੀਮਾ ਨੇ ਕੈਪਟਨ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਆਗੂਆਂ ਦੀ ਸੁਰੱਖਿਆ ਵਧਾਉਣ ਦੀ ਥਾਂ ਉਹ ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਕਿਸਾਨ ਅੰਦੋਲਨ ਦਾ ਕੋਈ ਹੱਲ ਕਿਉਂ ਨਹੀਂ ਲੱਭਣ ਦੇ ਯਤਨ ਕਰਦੇ? ਕੀ ਕੈਪਟਨ ਕਿਸਾਨਾਂ ਦੇ ਸ਼ਾਂਤੀਪੂਰਣ ਅੰਦੋਲਨ ਨੂੰ ਕੋਈ ਹੋਰ ਰੰਗਤ ਦੇਣ ਦੇ ਮਾਮਲੇ ਵਿੱਚ ਭਾਜਪਾ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਹਨ? ਉਨਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਸੁਰੱਖਿਆ ਦੇਣ ਦੀ ਬਜਾਏ ਪੰਜਾਬ ਸਰਕਾਰ ਨੂੰ ਕਿਸਾਨਾਂ ਲਈ ਸੁਰੱਖਿਆ ਦੇਣੀ ਚਾਹੀਦੀ ਸੀ, ਕਿਸਾਨਾਂ ਦੀਆਂ ਫਸਲਾਂ ਨੂੰ ਸੁਰੱਖਿਆ ਦੇਣੀ ਚਾਹੀਦੀ ਸੀ, ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਆ ਦੇਣੀ ਚਾਹੀਦੀ ਸੀ। ਕੈਪਟਨ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਛੱਡਕੇ ਭਾਜਪਾ ਨੂੰ ਸੁਰੱਖਿਆ ਦੇ ਰਹੇ ਹਨ ਤਾਂ ਜੋ ਭਾਜਪਾਈ ਕਿਸਾਨਾਂ ਵਿਰੁੱਧ ਖੁੱਲਕੇ ਪ੍ਰਚਾਰ ਕਰ ਸਕਣ, ਕਿਸਾਨ ਅੰਦੋਲਨ ਨੂੰ ਫੇਲ ਕਰਨ ਲਈਆਂ ਚੱਲੀਆਂ ਜਾ ਰਹੀਆਂ ਚਾਲਾਂ ਵਿੱਚ ਕਾਮਯਾਬ ਹੋ ਸਕਣ।

ਉਨਾਂ ਕਿਹਾ ਕਿ ਜਦੋਂ ਤੋਂ ਕਿਸਾਨ ਆਪਣੀ ਹੋਂਦ ਬਚਾਉਣ ਲਈ ਅੰਦੋਲਨ ਕਰ ਰਹੇ ਹਨ, ਉਦੋਂ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਮੋਦੀ ਸਰਕਾਰ ਦੇ ਹੱਕ ਵਿੱਚ ਭੁਗਤੇ ਹਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੁੱਤ ਮੋਹ ਦੇ ਚਲਦਿਆਂ ਹੋਇਆ ਈਡੀ ਕੇਸਾਂ ਤੋਂ ਬਚਣ ਵਾਸਤੇ ਆਪਣੇ ਕਿਸਾਨਾਂ ਨੂੰ ਭਾਜਪਾ ਦੀ ਮੋਦੀ ਸਰਕਾਰ ਕੋਲ ਵੇਚ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਕਿਸਾਨਾਂ ਵਿਰੁੱਧ ਅਪਸ਼ਬਦ ਬੋਲਣ ਵਾਲੇ, ਕੂੜ ਪ੍ਰਚਾਰ ਕਰਨ ਵਾਲੇ ਭਾਜਪਾ ਆਗੂਆਂ ਦੇ ਖਿਲਾਫ ਕੇਸ ਦਰਜ ਕਰਦੇ, ਉਲਟਾ ਕਿਸਾਨਾਂ ਨੂੰ ਧਮਕਾਉਣ ਲਈ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਜਾ ਰਹੀਆਂ ਚਾਲਾਂ ਕਦੇ ਸਫਲ ਨਹੀਂ ਹੋਣਗੀਆਂ। ਆਮ ਆਦਮੀ ਪਾਰਟੀ ਕਿਸਾਨਾਂ ਦੇ ਅੰਦੋਲਨ ਦਾ ਹਰ ਪੱਧਰ ਉੱਤੇ ਸਮਰਥਨ ਦੇਵੇਗੀ ਅਤੇ ਕਿਸਾਨ ਵਿਰੋਧੀ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 