• Latest
  • Trending
ਮੁੁੱਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਮੁੁੱਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

20 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

47 minutes ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

1 hour ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

2 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੁੱਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

January 3, 2021
in ਖਬਰਾਂ, ਪੰਜਾਬ
ਮੁੁੱਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਮੁੁੱਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

‘ਜੇ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਘਟਨਾਵਾਂ ਪਿੱਛੇ ਹੈ ਤਾਂ ਫੇਰ ਹਰਿਆਣਾ ਤੇ ਉਤਰ ਪ੍ਰਦੇਸ਼ ਵਿੱਚ ਕੌਣ ਜ਼ਿੰਮੇਵਾਰ ਹੈ’?

ਬਿੱਟੂ ਦੀ ਰਿਹਾਇਸ਼ ਦੇ ਘਿਰਾਓ ਦੀ ਧਮਕੀ ਲਈ ਭਾਜਪਾ ਦੀ ਕੀਤੀ ਆਲੋਚਨਾ, ਦਿੱਲੀ ਪੁਲਿਸ ਨੇ ਉਸ ਖਿਲਾਫ ਪਹਿਲਾਂ ਹੀ ਨਾਨ-ਕੌਗਨੀਜ਼ੇਬਲ ਅਪਰਾਧ ਤਹਿਤ ਕੇਸ ਦਰਜ ਕੀਤਾ

ਮੁੁੱਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਚੰਡੀਗੜ, 3 ਜਨਵਰੀ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਭਾਜਪਾ ਦੀ ਪੰਜਾਬ ਲੀਡਰਸ਼ਿਪ ਵੱਲੋਂ ਸੰਵਿਧਾਨਕ ਅਹੁਦੇ ਨੂੰ ਬੇਲੋੜੇ ਵਿਵਾਦਾਂ ਵਿੱਚ ਖਿੱਚ ਕੇ ਰਾਜਪਾਲ ਦੇ ਉਚ ਅਹੁਦੇ ਦੀ ਮਰਿਆਦਾ ਨੂੰ ਘਟਾਉਣ ਦੀਆਂ ਹੋਛੀਆਂ ਹਰਕਤਾਂ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਨਾਂ ਸੂਬਿਆਂ ਵਿੱਚ ਉਹ ਵਿਰੋਧੀ ਧਿਰ ਵਿੱਚ ਹੈ ਉਥੇ ਉਹ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਉਤੇ ਉਤਾਰੂ ਹਨ।

ਭਾਜਪਾ ਦੇ ਸੂਬਾਈ ਯੂਨਿਟ ਵੱਲੋਂ ਉਨਾਂ (ਮੁੱਖ ਮੰਤਰੀ) ਉਤੇ ਪੰਜਾਬ ਨੂੰ ਇਕ ਹੋਰ ਪੱਛਮੀ ਬੰਗਾਲ ਬਣਾਉਣ ਦੇ ਲਗਾਏ ਦੋਸ਼ਾਂ ਸਬੰਧੀ ਕੀਤੇ ਹਾਲੀਆ ਟਵੀਟ ਉਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਤਾ ਦੀ ਭੁੱਖੀ ਭਾਜਪਾ ਹੈ ਜਿਹੜੀ ਆਪਣੇ ਸੌੜੇ ਹਿੱਤਾਂ ਵਾਸਤੇ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਇਹ ਪੱਛਮੀ ਬੰਗਾਲ ਵਿੱਚ ਵਾਪਰ ਰਿਹਾ ਹੈ, ਇਹ ਮਹਾਂਰਾਸ਼ਟਰ ਵਿੱਚ ਵਾਪਰਿਆ ਅਤੇ ਹੁਣ ਇਹ ਸਭ ਕੁਝ ਪੰਜਾਬ ਵਿੱਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।’’ ਉਨਾਂ ਭਾਜਪਾ ਦੀਆਂ ਅਜਿਹੀਆਂ ਸ਼ਰਮਨਾਕ ਕੋਸ਼ਿਸ਼ਾਂ ਨੂੰ ਭੰਡਦਿਆਂ ਕਿਹਾ ਕਿ ਉਹ ਅਜਿਹੇ ਸੂਬਿਆਂ ਵਿੱਚ ਸੱਤਾ ਵਿੱਚ ਆਉਣ ਲਈ ਹਥਕੰਡੇ ਵਰਤ ਰਹੇ ਹਨ ਜਿੱਥੇ ਉਹ ਸੱਤਾ ਵਿੱਚ ਨਹੀਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਯੋਜਨਾਬੰਦ ਤਰੀਕੇ ਨਾਲ ਸਾਰੀਆਂ ਲੋਕਤੰਤਰੀ ਤੇ ਸੰਵਿਧਾਨਕ ਸੰਸਥਾਵਾਂ ਨੂੰ ਕੁਚਲ ਰਹੀ ਹੈ ਅਤੇ ਰਾਜਪਾਲ ਦੇ ਦਫਤਰ ਨੂੰ ਵੀ ਨਹੀਂ ਬਖ਼ਸ਼ਿਆ। ਉਨਾਂ ਕਿਹਾ, ‘‘ਇਹ ਕੋਸ਼ਿਸ਼ਾਂ ਅਜਿਹੀ ਪਾਰਟੀ ਨੂੰ ਨਹੀਂ ਸ਼ੋਭਦੀਆਂ ਜਿਹੜੀ ਕੇਂਦਰ ਵਿੱਚ ਸੱਤਾਧਾਰੀ ਹੋ ਕੇ ਇਨਾਂ ਸੰਸਥਾਵਾਂ ਦੀ ਰਖਵਾਲੀ ਵਾਲੀ ਹੋਵੇ।’’

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਇਕ ਕੌਮੀ ਪਾਰਟੀ ਹੋਣ ਦੇ ਬਾਵਜੂਦ ਉਹ ਸੰਵਿਧਾਨਕ ਪ੍ਰੰਪਰਾਵਾਂ ਜਿਸ ਅਨੁਸਾਰ ਰਾਜਪਾਲ ਸੂਬੇ ਦਾ ਸਰਪ੍ਰਸਤ ਹੁੰਦਾ ਹੈ ਪਰ ਸਾਰੇ ਪ੍ਰਸ਼ਾਸਕੀ ਅਧਿਕਾਰ ਮੁੱਖ ਮੰਤਰੀ ਕੋਲ ਹੁੰਦੇ ਹਨ, ਤੋਂ ਪੂਰੀ ਤਰਾਂ ਅਣਜਾਨ ਜਾਪਦੀ ਹੈ। ਉਨਾਂ ਪੁੱਛਿਆ,‘‘ਕੀ ਭਾਜਪਾ ਆਗੂ ਨਹੀਂ ਜਾਣਦੇ ਕਿ ਮੇਰੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਇਕੱਲੇ ਮੁੱਖ ਮੰਤਰੀ ਕਰਕੇ ਹੀ ਨਹੀਂ ਸਗੋਂ ਗ੍ਰਹਿ ਮੰਤਰੀ ਕਰਕੇ ਵੀ ਮੇਰੀ ਹੀ ਬਣਦੀ ਹੈ?’’ ਉਨਾਂ ਭਾਜਪਾ ਆਗੂਆਂ ਨੂੰ ਕਿਹਾ ਕਿ ਸੰਵਿਧਾਨਕ ਮਾਮਲਿਆਂ ’ਤੇ ਆਪਣਾ ਮੂੰਹ ਖੋਲਣ ਤੋਂ ਪਹਿਲਾਂ ਉਹ ਭਾਰਤੀ ਸੰਵਿਧਾਨ ਦੀ ਏ.ਬੀ.ਸੀ. ਪੜ ਲਿਆ ਕਰਨ।

ਭਾਜਪਾ ਵੱਲੋਂ ਕਿਸਾਨ ਅੰਦੋਲਨ ਦਾ ਸਿਆਸੀਕਰਨ ਕਰਨ ਦੀਆਂ ਕੀਤੀਆਂ ਜਾ ਰਹੀਆਂ ਵਾਰ-ਵਾਰ ਕੋਸ਼ਿਸ਼ਾਂ ’ਤੇ ਹੈਰਾਨੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸ਼ਰਮਨਾਕ ਤਰੀਕੇ ਨਾਲ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਥਿਤੀ ਦਾ ਸੋਸ਼ਣ ਕਰਦੀ ਹੋਈ ਲਗਾਤਾਰ ਕੂੜ ਪ੍ਰਚਾਰ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਉਨਾਂ ਦੇ ਪੰਜਾਬ ਦੇ ਅਮਨ-ਕਾਨੂੰਨ ਦੀ ਸਥਿਤੀ ਵਜੋਂ ਕਿਸਾਨਾਂ ਦੇ ਅਸਲ ਗੁੱਸੇ ਨੂੰ ਪੇਸ਼ ਕਰਨ ਦੀ ਬੋਲੀ ਤੋਂ ਸਪੱਸ਼ਟ ਸੀ।

ਭਾਜਪਾ ਸਾਸ਼ਿਤ ਸੂਬਿਆਂ ਹਰਿਆਣਾ ਤੇ ਉਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਵਾਲੇ ਭਾਜਪਾ ਨੇਤਾਵਾਂ ਦੀਆਂ ਘਟਨਾਵਾਂ ਦੀ ਖਬਰਾਂ ਵੱਲ ਇਸ਼ਾਰਾ ਕਰਦਿਆਂ ਉਨਾਂ ਕਿਹਾ ਕਿ ਇਹੋ ਮਾਪਦੰਡ ਇਨਾਂ ਸੂਬਿਆਂ ਵਿੱਚ ਵੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜਨ ਬਾਰੇ ਵਰਤਣੇ ਚਾਹੀਦੇ ਹਨ। ਉਨਾਂ ਕਿਹਾ, ‘‘ਜੇਕਰ ਪੰਜਾਬ ਵਿੱਚ ਭਾਜਪਾ ਦੇ ਨੇਤਾਵਾਂ ’ਤੇ ਕਿਸਾਨਾਂ ਦੇ ਗੁੱਸੇ ਨੂੰ ਭੜਕਾਉਣ ਦੀਆਂ ਘਟਨਾਵਾਂ ਇਥੋਂ ਦੀ ਸੱਤਾਧਾਰੀ ਕਾਂਗਰਸ ਦੇ ਇਸ਼ਾਰੇ ’ਤੇ ਵਾਪਰੀਆਂ ਹਨ, ਜਿਵੇਂ ਕਿ ਉਹ ਇਲਜ਼ਾਮ ਲਾ ਰਹੇ ਹਨ, ਤਾਂ ਇਸੇ ਤਰਕ ਨਾਲ ਹਰਿਆਣਾ ਅਤੇ ਉਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਨੂੰ ਉਥੇ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ।’’

ਮੁੱਖ ਮੰਤਰੀ ਨੇ ਭਾਜਪਾ ਵੱਲੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਰੁੱਧ ਐਫ.ਆਈ.ਆਰ. ਨਾ ਕੀਤੇ ਜਾਣ ’ਤੇ ਉਹਨਾਂ ਦੇ ਘਰ ਦਾ ਘਿਰਾਓ ਕਰਨ ਦੀ ਧਮਕੀ ਦੇਣ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਇਹ ਨਾ ਸਿਰਫ ਹਾਸੋਹੀਣਾ ਹੈ ਸਗੋਂ ਭਾਜਪਾ ਦੀ ਇਕ ਹੋਰ ਹੋਛੀ ਤੇ ਬੇਤੁਕੀ ਉਦਾਹਰਣ ਜਾਪਦਾ ਹੈ ਕਿਉਂਕਿ ਦਿੱਲੀ ਪੁਲਿਸ ਵੱਲੋਂ ਪਹਿਲਾਂ ਹੀ ਬਿੱਟੂ ਖਿਲਾਫ ਗੈਰ ਸਮਝਦਾਰੀ (ਨਾਨ-ਕੌਗਨੀਜ਼ੇਬਲ) ਅਪਰਾਧ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਸਮੇਂ ਜਦੋਂ ਪਿਛਲੇ ਲਗਭਗ 40 ਦਿਨਾਂ ਤੋਂ ਕੜਾਕੇ ਦੀ ਠੰਡ ਵਿਚ ਕਿਸਾਨ ਦਿਲੀ ਸਰਹੱਦਾਂ ’ਤੇ ਰੋਸ ਮੁਜ਼ਾਹਰਾ ਕਰਦੇ ਹੋਏ ਹਰ ਰੋਜ਼ ਆਪਣੀਆਂ ਜਾਨਾਂ ਗਵਾ ਰਹੇ ਹਨ ਅਜਿਹੇ ਵਿੱਚ ਭਾਜਪਾ ਵਲੋਂ ਸੌੜੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਝੂਠ ਤੇ ਸਿਆਸੀ ਹਥਕੰਡੇ ਅਪਣਾਉਣ ਦੀ ਥਾਂ ਜੇਕਰ ਭਾਜਪਾ ਕਿਸਾਨਾਂ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਗ਼ੌਰ ਕਰੇ ਤਾਂ ਆਪਣੇ ਰਾਜਨੀਤਿਕ ਸਿਧਾਂਤਾਂ ਅਤੇ ਸਿਆਸੀ ਧਰਾਤਲ ਨੂੰ ਹੋਰ ਵਧੇਰੇ ਮਜ਼ਬੂਤ ਕਰ ਸਕਦੀ ਹੈ। ਉਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਦੀ ਸੱਤਾਧਾਰੀ ਪਾਰਟੀ ਨੂੰ ਕਿਸਾਨਾਂ ਦੀਆਂ ਜਾਨਾਂ ਨਾਲ ਖੇਡਣਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਗਵਾਈ ਕਰਨ ਵਾਲੀ ਪਾਰਟੀ ਨੂੰ ਛੱਡ ਕੇ ਸਾਰਾ ਦੇਸ਼ ਕਿਸਾਨਾਂ ਦਾ ਦਰਦ ਮਹਿਸੂਸ ਕਰ ਰਿਹਾ ਹੈ। ਉਨਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਪਣਾ ਥੋਥਾ ਹੰਕਾਰ ਛੱਡ ਕੇ ਅਤੇ ਕਿਸਾਨੀ ਸੰਕਟ ਨਾਲ ਸੁਹਿਰਦਤਾ ਨਾਲ ਨਜਿੱਠਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜੇਕਰ ਹੁਣ ਵੀ ਸਮਾਂ ਨਾ ਵਾਚਿਆ ਗਿਆ ਤਾਂ ਭਾਰਤ ਦੇ ਹਿੱਤਾਂ ਲਈ ਬਹੁਤ ਮੰਦਭਾਗਾ ਤੇ ਵਿਨਾਸ਼ਕਾਰੀ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
1 month ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 