ਚੰਡੀਗੜ੍ਹ ਵਿੱਚ ਫਿਰ ਮਿਲੇ ਕੋਰੋਨਾ ਦੇ ਨਵੇਂ ਮਾਮਲੇ
ਇਕ ਦੀ ਮੌਤ

ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ 16 ਲੋਕ ਕੋਰੋਨਾ ਪ੍ਰਭਾਵਿਤ ਮਿਲੇ ਹਨ। ਇਹ ਹੁਣ ਤੱਕ ਦਾ ਸਭ ਤੋਂ ਘੱਟ ਅੰਕੜਾ ਦੱਸਿਆ ਜਾ ਰਿਹਾ ਹੈ। ਸਿਹਤ ਵਿਭਾਗ ਨੇ ਬੀਤੇ 24 ਘੰਟਿਆਂ ਵਿੱਚ 503ਲੋਕਾਂ ਦੇ ਨਮੂਨੇ ਲਏ ਸਨ। ਉਹਨਾਂ ਵਿੱਚੋਂ 16ਲੋਕ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ। ਕੋਰੋਨਾ ਨਾਲ ਹੁਣ ਤੱਕ 320 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ 19881 ਕੇਸ ਪਾਜ਼ੀਟਿਵ ਮਿਲੇ ਹਨ। 20 ਦਸੰਬਰ ਨੂੰ 530 ਲੋਕਾਂ ਦੇ ਕੋਰੋਨਾ ਟੈਸਟ ਵਿੱਚ 29 ਲੋਕ ਕੋਰੋਨਾ ਪਾਜ਼ੀਟਿਵ ਮਿਲੇ ਸਨ।






















