• Latest
  • Trending
ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

40 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

1 hour ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

2 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

3 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

4 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

January 4, 2021
in ਖਬਰਾਂ, ਪੰਜਾਬ
ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

 ਹਾਈ ਕੋਰਟ ਦੇ ਆਦੇਸ਼ਾਂ ਨੇ ਸੂਬਾ ਸਰਕਾਰ ਦੇ ਸਟੈਂਡ ਦੀ ਪੁਸ਼ਟੀ ਕੀਤੀ-ਮੁੱਖ ਮੰਤਰੀ

ਸੀ.ਬੀ.ਆਈ. ਨੂੰ ਅਦਾਲਤਾਂ ਦੇ ਹੁਕਮਾਂ ਉਤੇ ਅਮਲ ਕਰਨ ਅਤੇ ਐਸ.ਆਈ.ਟੀ. ਨੂੰ ਜਾਂਚ ਦਾ ਕੰਮ ਪੂਰਾ ਕਰਨ ਦੇਣ ਲਈ ਆਖਿਆ

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮਚੰਡੀਗੜ੍ਹ, 4 ਜਨਵਰੀ( ਵਿਸ਼ਵ ਵਾਰਤਾ )-  ਸਾਲ 2015 ਦੇ ਬੇਅਦਬੀ ਮਾਮਿਲਆਂ ਦੀ ਜਾਂਚ ਬਾਰੇ ਸੂਬਾ ਸਰਕਾਰ ਵੱਲੋਂ ਲਏ ਸਟੈਂਡ ਦੀ ਪੁਸ਼ਟੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਇਨ੍ਹਾਂ ਕੇਸਾਂ ਨਾਲ ਸਬੰਧਤ ਸਾਰੀਆਂ ਕੇਸ ਡਾਇਰੀਆਂ ਅਤੇ ਕਾਗਜਾਤ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ।

ਇਸ ਮੁੱਦੇ ਉਤੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੂਬਾ ਸਰਕਾਰ ਦੇ ਰੁਖ ਦੀ ਹਮਾਇਤ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੀ.ਬੀ.ਆਈ. ਅਦਾਲਤਾਂ ਦੀਆਂ ਹਦਾਇਤਾਂ ਉਤੇ ਗੌਰ ਕਰੇ ਅਤੇ ਕੇਸ ਨਾਲ ਸਬੰਧਤ ਫਾਈਲਾਂ ਸੂਬੇ ਨੂੰ ਸੌਂਪ ਦੇਵੇ ਤਾਂ ਕਿ ਇਨ੍ਹਾਂ ਜੁਰਮਾਂ ਦੇ ਗੁਨਾਹਗਾਰਾਂ ਨੂੰ ਸਜਾ ਦਿਵਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਸੀ.ਬੀ.ਆਈ. ਦੀਆਂ ਆਪਹੁਦਰੀਆਂ ਵਿਰੁੱਧ ਲੜ ਰਹੀ ਹੈ ਪਰ ਕੇਂਦਰੀ ਏਜੰਸੀ ਇਸ ਸਮੇਂ ਦੌਰਾਨ ਅਦਾਲਤਾਂ ਵੱਲੋਂ ਜਾਰੀ ਕੀਤੇ ਵੱਖ-ਵੱਖ ਆਦੇਸ਼ਾਂ ਅਤੇ ਹੁਕਮਾਂ ਉਪਰ ਅਮਲ ਕਰਨ ਵਿੱਚ ਨਾਕਾਮ ਰਹੀ ਹੈ। ਇਨ੍ਹਾਂ ਮਾਮਲਿਆਂ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਏਜੰਸੀ ਨੂੰ ਅਦਾਲਤਾਂ ਦੇ ਫੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਸਿਆਸੀ ਅਕਾਵਾਂ ਦੇ ਇਸ਼ਾਰਿਆਂ ਉਤੇ ਅਦਾਲਤਾਂ ਨੂੰ ਝਕਾਨੀਆਂ ਦੇਣਾ ਬੰਦ ਕਰੇ।

ਹਾਈ ਕੋਰਟ ਦੇ ਇਹ ਹੁਕਮ ਸਾਲ 2015 ਵਿੱਚ ਫਰੀਦਕੋਟ ਵਿੱਚ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਇਕ ਮੁਲਜ਼ਮ ਸੁਖਜਿੰਦਰ ਸਿੰਘ ਉਰਫ ਸੰਨੀ ਵੱਲੋਂ ਦਿੱਤੀ ਦਲੀਲ ਦੌਰਾਨ ਦਿੱਤੇ। ਸੁਖਜਿੰਦਰ ਸਿੰਘ ਨੇ ਇਸ ਪੱਖ ਨੂੰ ਆਧਾਰ ਬਣਾਉਂਦਿਆਂ ਪੰਜਾਬ ਪੁਲੀਸ ਦੀ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ ਜਾਂਚ ਨੂੰ ਚੁਣੌਤੀ ਦਿੱਤੀ ਸੀ ਕਿ ਇਹ ਜਾਂਚ ਸੀ.ਬੀ.ਆਈ. ਦੇ ਅਧਿਕਾਰ ਵਿੱਚ ਹੈ।

ਹਾਈ ਕੋਰਟ ਨੇ ਸੁਖਜਿੰਦਰ ਦੀ ਦਲੀਲ ਨੂੰ ਖਾਰਜ ਕਰ ਦਿੱਤਾ ਅਤੇ ਸੀ.ਬੀ.ਆਈ. ਨੂੰ ਬੇਅਦਬੀ ਦੇ ਮਾਮਲਿਆਂ ਨਾਲ ਸਬੰਧਤ ਸਾਰੇ ਦਸਤਾਵੇਜ਼ ਅਤੇ ਸਮੱਗਰੀ ਪੰਜਾਬ ਪੁਲੀਸ ਦੇ ਹਵਾਲੇ ਕਰਨ ਲਈ ਆਖਿਆ। ਅਦਾਲਤ ਨੇ ਪੰਜਾਬ ਪੁਲੀਸ ਨੂੰ ਵੀ ਆਦੇਸ਼ ਦਿੱਤੇ ਕਿ ਸੀ.ਬੀ.ਆਈ. ਵੱਲੋਂ ਸੌਂਪੀ ਗਈ ਸਮੱਗਰੀ ਨੂੰ ਘੋਖਿਆ ਜਾਵੇ ਅਤੇ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਦੇ ਵਿਚਾਰਨ ਲਈ ਕੇਸ ਵਿੱਚ ਪੂਰਕ ਚਲਾਨ ਵੀ ਪੇਸ਼ ਕੀਤਾ ਜਾਵੇ। ਹਾਈ ਕੋਰਟ ਦੇ ਜੱਜਾਂ ਨੇ ਅੱਗੇ ਕਿਹਾ ਕਿ ਹੇਠਲੀ ਅਦਾਲਤ ਜੇਕਰ ਜ਼ਰੂਰਤ ਸਮਝੀ ਜਾਵੇ, ਤਾਂ ਮੁਲਜ਼ਮ ਨੂੰ ਨੋਟਿਸ ਭੇਜ ਸਕਦੀ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵਲੋਂ ਕੇਂਦਰੀ ਏਜੰਸੀ ਦੁਆਰਾ ਸਾਲ 2018 ਵਿੱਚ ਜਾਂਚ ਲਈ ਆਪਣੀ ਸਹਿਮਤੀ ਵਾਪਸ ਲੈਣ ਤੋਂ ਹੀ ਸੀ.ਬੀ.ਆਈ. ਵੱਲੋਂ ਐਸ.ਆਈ.ਟੀ. ਦੀ ਜਾਂਚ ਵਿੱਚ ਰੁਕਾਵਟਾਂ ਪੈਦਾ ਕੀਤੀ ਜਾ ਰਹੀਆਂ ਹਨ। ਸੀ.ਬੀ.ਆਈ ਇਸ ਕੇਸ ਦੀਆਂ ਫਾਈਲਾਂ ਵਾਪਸ ਸੂਬੇ ਨੂੰ ਸੌਂਪਣ ਤੋਂ ਲਗਾਤਾਰ ਇਨਕਾਰ ਕਰ ਰਹੀ ਹੈ ਅਤੇ ਸੀਬੀਆਈ ਨੇ ਕਲੋਜ਼ਰ ਰਿਪੋਰਟ ਦਾਇਰ ਕਰਨ ਤੋਂ ਬਾਅਦ ਸਤੰਬਰ, 2019 ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਵਿੱਚ ਰੁਕਾਵਟ ਪਾਉਣ ਲਈ ਇਕ ਨਵੀਂ ਜਾਂਚ ਟੀਮ ਦਾ ਗਠਨ ਕੀਤਾ।

ਜ਼ਿਕਰਯੋਗ ਹੈ ਕਿ ਜਾਂਚ ਵਿਚ ਕੋਈ ਪ੍ਰਗਤੀ ਨਾ ਹੋਣ ਕਾਰਨ ਵਿਧਾਨ ਸਭਾ ਵਿੱਚ ਸੀਬੀਆਈ ਤੋਂ ਕੇਸ ਦੀ ਜਾਂਚ ਸਬੰਧੀ ਸਹਿਮਤੀ ਵਾਪਸ ਲੈਣ ਦਾ ਮਤਾ ਪਾਸ ਕਰਨ ਉਪਰੰਤ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਸਤੰਬਰ, 2018 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਸੀ। ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਅਤੇ 25 ਜਨਵਰੀ, 2019 ਨੂੰ ਦਿੱਤੇ ਫੈਸਲੇ ਨਾਲ ਇਸ ਨੂੰ ਬਰਕਰਾਰ ਰੱਖਿਆ ਗਿਆ। ਇਸ ਦੇ ਬਾਵਜੂਦ, ਸੀਬੀਆਈ ਨੇ ਬੇਅਦਬੀ ਮਾਮਲਿਆਂ ਸਬੰਧੀ ਕੇਸ ਡਾਇਰੀਆਂ ਅਤੇ ਦਸਤਾਵੇਜ਼ ਪੰਜਾਬ ਪੁਲਿਸ ਨੂੰ ਨਹੀਂ ਸੌਂਪੇ। ਇਸ ਦੀ ਬਜਾਏ ਸੀਬੀਆਈ ਨੇ ਜੁਲਾਈ, 2019 ਵਿੱਚ ਸੀਬੀਆਈ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਉਪਰੰਤ ਸੀਬੀਆਈ ਨੇ ਸੀਬੀਆਈ ਕੋਰਟ ਨੂੰ ਕਲੋਜ਼ਰ ਰਿਪੋਰਟ ਰੱਦ ਕਰਨ ਸਬੰਧੀ ਬੇਨਤੀ ਕੀਤੀ ਅਤੇ ਇਸ ਕੇਸ ਦੀ ਹੋਰ ਜਾਂਚ ਸਬੰਧੀ ਆਗਿਆ ਦੀ ਮੰਗ ਕੀਤੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 2019 ਵਿੱਚ ਦਿੱਤੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੀ ਅਪੀਲ ਸੁਪਰੀਮ ਕੋਰਟ ਨੇ ਫਰਵਰੀ, 2020 ਵਿੱਚ ਖ਼ਾਰਜ ਕਰ ਦਿੱਤੀ ਸੀ। ਅਪੀਲ ਨੂੰ ਖ਼ਾਰਜ ਕਰਨ ਦੇ ਬਾਅਦ ਵੀ ਸੀਬੀਆਈ ਨੇ ਇਸ ਕੇਸ ਨਾਲ ਸਬੰਧਤ ਦਸਤਾਵੇਜ਼ ਪੰਜਾਬ ਪੁਲੀਸ ਨੂੰ ਨਹੀਂ ਸੌਂਪੇ ਸਨ। ਪੰਜਾਬ ਪੁਲੀਸ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਤੰਤਰ ਤੌਰ ’ਤੇ ਪੜਤਾਲ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਗਈ। ਇਸ ਵਿਸ਼ੇਸ਼ ਜਾਂਚ ਟੀਮ ਨੇ ਜੁਲਾਈ, 2020 ਵਿੱਚ ਫਰੀਦਕੋਟ ਦੀ ਹੇਠਲੀ ਅਦਾਲਤ ਵਿੱਚ ਇਕ ਚਾਰਜਸ਼ੀਟ ਦਾਖਲ ਕੀਤੀ, ਜਿਸ ਨੂੰ ਸੁਖਜਿੰਦਰ ਸਿੰਘ ਨੇ ਚੁਣੌਤੀ ਦਿੱਤੀ।

ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਹੋਣ ਤੋਂ ਬਾਅਦ ਜੂਨ ਤੋਂ ਅਕਤੂਬਰ, 2015 ਦਰਮਿਆਨ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਅਤੇ ਬਰਗਾੜੀ ਵਿੱਚ ਪਾਵਨ ਸਰੂਪ ਦੇ ਅੰਗ ਮਿਲੇ ਸਨ। ਇਨ੍ਹਾਂ ਘਟਨਾਵਾਂ ਨੇ ਸਿੱਖ ਕੌਮ ਵਿੱਚ ਭਾਰੀ ਬੇਚੈਨੀ ਅਤੇ ਰੋਸ ਪੈਦਾ ਕੀਤਾ।

ਇਨ੍ਹਾਂ ਘਟਨਾਵਾਂ ਖ਼ਿਲਾਫ਼ ਅਕਤੂਬਰ, 2015 ਵਿੱਚ ਵੱਡੇ ਪੱਧਰ ਉਤੇ ਰੋਸ ਪ੍ਰਦਰਸ਼ਨ ਅਤੇ ਅੰਦੋਲਨ ਹੋਏ। ਇਸ ਦੌਰਾਨ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਕਈ ਵਿਅਕਤੀ ਜ਼ਖ਼ਮੀ ਹੋਏ ਅਤੇ ਦੋ ਵਿਅਕਤੀਆਂ ਦੀ ਜਾਨ ਗਈ ਸੀ। ਸਾਲ 2015 ਵਿੱਚ ਅਕਾਲੀ ਦਲ ਦੀ ਸਰਕਾਰ ਨੇ ਬੇਅਦਬੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਸੀ। ਬੇਅਦਬੀ ਦੇ ਮਾਮਲਿਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਜਾਂਚ ਸਬੰਧੀ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨਿਯੁਕਤ ਕੀਤਾ ਗਿਆ ਅਤੇ ਸਾਲ 2016 ਵਿੱਚ ਇੱਕ ਰਿਪੋਰਟ ਸਰਕਾਰ ਨੂੰ ਸੌਂਪੀ ਗਈ।

ਸਾਲ 2017 ਵਿੱਚ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਬਾਅਦ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਬੇਨਤੀਜਾ ਪਾਈ ਗਈ ਅਤੇ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਿਯੁਕਤ ਕੀਤਾ, ਜਿਸ ਨੇ ਸਾਲ 2018 ਵਿੱਚ ਆਪਣੀ ਰਿਪੋਰਟ ਸੌਂਪੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
6 days ago
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 