ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ

ਚੰਡੀਗੜ੍ਹ, 5 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 2002 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਦਾਇਰ ਚੁਣਾਵੀਂ ਅਰਜੀ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ।






















