ਸੰਗਰੂਰ ਜ਼ਿਲ੍ਹੇ ਵਿੱਚ ਇਕੋ ਹੀ ਪਰਿਵਾਰ ਦੀਆਂ ਤਿੰਨ ਲਾਸ਼ਾਂ ਮਿਲਣ ਤੇ ਇਲਾਕੇ ਵਿੱਚ ਸਨਸਨੀ
ਖੁਦਕੁਸ਼ੀ ਜਾਂ ਕਤਲ- ਪੁਲਿਸ ਕਰ ਰਹੀ ਹੈ ਜਾਂਚ

ਸੰਗਰੂਰ, 5ਜਨਵਰੀ(ਵਿਸ਼ਵ ਵਾਰਤਾ)- ਜ਼ਿਲ੍ਹਾਂ ਸੰਗਰੂਰ ਦੇ ਪਿੰਡ ਸਾਰੋਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਦੇ ਇਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਵੇਖਣ ਨੂੰ ਮਿਲੀਆਂ। ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਜਿਸ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾਂਦੀ ਹੈ,ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਮਿਲੀ,ਜਦ ਕਿ ਉਸ ਦੇ ਦੋ ਬੱਚੀਆਂ ਜਿਹਨਾਂ ਦੀ ਉਮਰ ਢਾਈ ਸਾਲ ਤੇ ਚਾਰ ਸਾਲ ਦੇ ਕਰੀਬ ਦੱਸੀ ਜਾਂਦੀ ਹੈ,ਵੀ ਮਰੀਆਂ ਹੋਈਆਂ ਪਾਈਆਂ ਗਈਆਂ। ਪੁਲਿਸ ਦੇ ਸੂਚਨਾ ਮਿਲਣ ਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਤੇ ਜੁਟੀ ਹੋਈ ਹੈ ਕਿ ਉਹ ਕਤਲ ਦਾ ਮਾਮਲਾ ਹੈ ਜਾਂ ਖੁਦਕੁਸ਼ੀ ਦਾ।






















