ਵਿਰਾਟ-ਅਨੁਸ਼ਕਾ ਦੇ ਘਰ ਵੱਜੀ ਕਿਲਕਾਰੀ-ਕੰਨਿਆ ਨੇ ਲਿਆ ਜਨਮ

ਚੰਡੀਗੜ੍ਹ, 8ਜਨਵਰੀ(ਵਿਸ਼ਵ ਵਾਰਤਾ ਡੈਸਕ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਬਾਲੀਵੁਡ ਸਟਾਰ ਅਨੁਸ਼ਕਾ ਸ਼ਰਮਾ ਦੇ ਘਰ ਬੇਟੀ ਨੇ ਜਨਮ ਲਿਆ ਹੈ। ਨਵੇਂ ਬੇਬੀ ਦੇ ਆਉਣ ਨਾਲ ਦੋਨਾਂ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜੱਚਾ ਅਤੇ ਬੱਚਾ ਦੋਵੇਂ ਤੰਦਰੁਸਤ ਦੱਸੇ ਜਾ ਰਹੇ ਹਨ। ਇਥੇ ਇਹ ਗੱਲ ਵਰਨਣਯੋਗ ਹੈ ਕਿ ਵਿਰਾਟ ਕੋਹਲੀ ਆਪਣਾ ਆਸਟ੍ਰੇਲਿਆ ਦੌਰਾ ਛੱਡ ਕੇ ਬੱਚੇ ਦੇ ਜਨਮ ਸਮੇਂ ਆਪਣੀ ਪਤਨੀ ਕੋਲ ਪਹੁੰਚ ਗਏ ਸਨ।






















