ਇਤਿਹਾਸਕ ਕਿਸਾਨ ਅੰਦੋਲਨ
ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ 8ਵੇਂ ਦੌਰ ਦੀ ਮੀਟਿੰਗ ਜਾਰੀ
ਨਵੇਂ ਬਣੇ ਖੇਤੀ ਕਾਨੂੰਨਾਂ ਤੇ ਹੋਵੇਗੀ ਚਰਚਾ
ਕੀ ਅੱਜ ਨਿਕਲੇਗਾ ਕੋਈ ਹੱਲ?
ਕੇਂਦਰ ਵੱਲੋਂ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਊਸ਼ ਗੋਇਲ ਮੀਟਿੰਗ ਵਿੱਚ ਹਨ ਹਾਜ਼ਰ

ਨਵੀਂ ਦਿੱਲੀ, 8ਜਨਵਰੀ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਅੱਜ 43 ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਕਿਸਾਨ ਲਗਾਤਾਰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ।ਕਿਸਾਨਾਂ ਅਤੇ ਸਰਕਾਰ ਵਿਚਕਾਰ ਪਹਿਲਾਂ ਹੋਈਆਂ ਮੀਟਿੰਗਾਂ ਬੇਨਤੀਜਾ ਰਹੀਆਂ ਹਨ। ਅੱਜ ਵਿਗਿਆਨ ਭਵਨ ਵਿਖੇ 8ਵੇਂ ਦੌਰ ਦੀ ਮੀਟਿੰਗ ਜਾਰੀ ਹੈ। ਸਭ ਦੀਆਂ ਨਜ਼ਰਾਂ ਅੱਜ ਹੋ ਰਹੀ ਮੀਟਿੰਗ ਤੇ ਹਨ। ਕਿ ਅੱਜ ਹੋ ਰਹੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਿਕਲੇਗਾ? ਇਸ ਮੀਟਿੰਗ ਵਿੱਚ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਕੇਂਦਰ ਸਰਕਾਰ ਦੇ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਸ਼ਾਮਲ ਹਨ।






















