ਗੁਰਦਾਸਪੁਰ (ਵਿਸ਼ਵ ਵਾਰਤਾ ) ਬਟਾਲਾ ਦੀ ਜਲੰਧਰ ਰੋਡ ‘ਤੇ ਦਰੱਖਤ ਨਾਲ ਟਕਰਾ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਕਾਰ ਸਵਾਰ ਤਿੰਨ ਭਰਾ ਦਸੇ ਜਾ ਰਹੇ ਹੈ ਜੋਕੇ ਨਵੇਂ ਸਾਲ ਦਾ ਜਸ਼ਨ ਮਨਾ ਕੇ ਵਾਪਸ ਆ ਰਹੇ ਸਨ ਜਿਹਨਾਂ ਦੀ ਗੱਡੀ ਬੇਕਾਬੂ ਹੋ ਗਈ ਤੇ ਦਰੱਖਤ ਨਾਲ ਵੱਜੀ ਜਿਹਨਾਂ ਵਿੱਚੋ 2 ਭਰਾਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਹਨਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਨਵੇਂ ਸਾਲ ਦਾ ਜਸ਼ਨ ਮਨਾ ਕੇ ਵਾਪਸ ਆ ਰਹੇ ਤਿੰਨ ਭਰਾਵਾਂ ਦੀ ਗੱਡੀ ਅਚਾਨਕ ਬੇਕਾਬੂ ਹੋ ਕੇ ਬਟਾਲਾ ਦੀ ਜਲੰਧਰ ਰੋਡ ‘ਤੇ ਦਰੱਖਤ ਨਾਲ ਟਕਰਾ ਗਈ। ਇਕ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਬਾਕੀ ਦੇ ਦੋ ਭਰਾਵਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।