ਚੰਡੀਗੜ੍ਹ 1 ਜਨਵਰੀ ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।
ਸੈਨਿਕ ਤੇ ਨੀਮ ਫੌਜੀ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ, ਅੰਬਾਲਾ ਮੰਡਲ ਦੇ ਕਮਿਸ਼ਨਰ ਅਤੇ ਹਰਿਆਣਾ ਟ੍ਰੇਡ ਫੇਅਰ ਅਥਾਰਿਟੀ ਦੇ ਮੁੱਖ ਪ੍ਰਸ਼ਾਸਕ ਅਤੇ ਹਰਿਆਣਾ ਭਵਨ, ਨਵੀਂ ਦਿੱਲੀ, ਮੁੱਖ ਰੈਜਿਡੇਂਟ ਕਮਿਸ਼ਨਰ ਵਿਵੇਕ ਜੋਸ਼ੀ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਧਾਨ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ।
ਨਿਯੁਕਤੀ ਦੀ ਉਡੀਕ ਕਰ ਰਹੀ ਜੀ.ਅਨੁਪਮਾ ਨੂੰ ਫਰੀਦਾਬਾਦ ਮੰਡਲ ਦਾ ਕਮਿਸ਼ਨਰ ਲਗਾਇਆ ਹੈ।
ਗੁਰੂਗ੍ਰਾਮ ਮੈਟ੍ਰੋਪੋਲਿਟਿਨ ਵਿਕਾਸ ਅਥਾਰਿਟੀ, ਗੁਰੂਗ੍ਰਾਮ ਤੋਂ ਇਲਾਵਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨਗਰ ਨਿਗਮ, ਗੁਰੂਗ੍ਰਾਮ ਦੇ ਕਮਿਸ਼ਨਰ ਵੀ.ਉਮਾਸ਼ੰਕਰ ਨੂੰ ਗੁਰੂਗ੍ਰਾਮ ਮੈਟ੍ਰੋਪੋਲਿਟਿਨ ਵਿਕਾਸ ਅਥਾਰਿਟੀ, ਗੁਰੂਗ੍ਰਾਮ ਦਾ ਮੁੱਖ ਕਾਰਜਕਾਰੀ ਅਧਿਕਾਰੀ ਲਗਾਇਆ ਗਿਆ ਹੈ ਅਤੇ ਨਗਰ ਨਿਗਮ, ਗੁਰੂਗ੍ਰਾਮ ਦਾ ਕਮਿਸ਼ਨਰ ਦਾ ਵਾਧੂ ਕਾਰਜਭਾਰ ਸੌਂਪਿਆ ਹੈ।
ਕਿਰਤੀ ਵਿਭਾਗ ਦੇ ਕਿਰਤ ਕਮਿਸ਼ਨਰ ਤੇ ਸਕੱਤਰ ਅਤੇ ਸਪਲਾਈ ਤੇ ਨਿਪਟਾਰਾ ਵਿਭਾਗ ਦੇ ਡਾਇਰੈਕਟਰ ਜਰਨਲ ਪੰਜਕ ਅਗਰਵਾਲ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਅਮਲਾ, ਸਿਖਲਾਈ, ਵਿਜੀਲੈਂਸ ਤੇ ਸਾਂਸਦੀ ਕਾਰਜ ਵਿਭਾਗਾਂ ਦੇ ਸਕੱਤਰ ਅਤੇ ਡਾਇਰੈਕਟਰ ਸਿਖਲਾਈ (ਪਦੇਨ) ਦਾ ਕੰਮ ਸੌਂਪਿਆ ਹੈ।