ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਜਾਰੀ
ਨਵੀਂ ਦਿੱਲੀ, 15ਜਨਵਰੀ(ਵਿਸ਼ਵ ਵਾਰਤਾ)- ਕੇਂਦਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਚੱਲ ਰਹੀ ਹੈ। ਇਸ ਬੈਠਕ ਵਿੱਚ ਕਿਸਾਨ ਆਗੂਆਂ ਤੋਂ ਇਲਾਵਾ ਕੇਂਦਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਪਿਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਮੌਜੂਦ ਹਨ।