ਦੇਸ਼ ਵਿੱਚ ਸਭ ਤੋਂ ਵੱਡੇ ਵੈਕਸੀਨੇਸ਼ਨ ਦੀ ਹੋਈ ਸ਼ੁਰੂਆਤ
ਪੀ.ਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ
ਪਹਿਲੇ ਦਿਨ 3ਲੱਖ ਲੋਕਾਂ ਨੂੰ ਲੱਗੇਗੀ ਵੈਕਸੀਨ

ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ)- ਭਾਰਤ ਵਿੱਚ ਅੱਜ ਦੁਨੀਆਂ ਦੀ ਹੁਣ ਤੱਕ ਸਭ ਤੋਂ ਵੱਡੀ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਜਿਸ ਦਾ ਆਗਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਕੀਤਾ। ਇਹ ਟੀਕਾਕਰਨ ਅੱਜ 3006 ਕੇਂਦਰਾਂ ਵਿੱਚ ਹੋਵੇਗਾ।ਜਿਸ ਦੇ ਚਲਦੇ ਪਹਿਲੇ ਦਿਨ 3 ਲੱਖ ਲੋਕਾਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ।






















