
ਮੁਹਾਲੀ 16 ਜਨਵਰੀ( ਵਿਸ਼ਵ ਵਾਰਤਾ )-ਦੇਸ਼ ਭਰ ਵਿੱਚ ਕੋਰੋਨਾ ਤੇ ਕਾਬੂ ਪਾਉਣ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਹਾਲੀ ਵਿਖੇ ਕੋਰੋਨਾ ਟੀਕੇ ਦੀ ਪਹਿਲੀ ਖੇਪ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਰ ਰਹੇ ਹਨ। ਇਸ ਮੌਕੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੋਰੋਨਾ ਦਾ ਪਹਿਲਾ ਟੀਕਾ ਆਪ ਲਗਾਉਣਾ ਚਾਹੁੰਦੇ ਸਨ ਪਰ ਪਹਿਲੇ ਪੜਾਅ ਵਿੱਚ ਸਭ ਤੋਂ ਪਹਿਲਾਂ ਹੈਲਥ ਵਰਕਰ ਤੇ ਫਰੰਟ ਲਾਈਨ ਮੁਲਾਜ਼ਮਾਂ ਨੂੰ ਕੋਰੋਨਾ ਦਾ ਟੀਕਾ ਲੱਗੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਕੋਰੋਨਾ ਦਾ ਟੀਕਾ ਲੱਗਣਾ ਹੈ ਉਨ੍ਹਾਂ ਹੈਲਥ ਵਰਕਰਾਂ ਤੇ ਫਰੰਟਲਾਈਨ ਮੁਲਾਜ਼ਮਾਂ ਨੂੰ ਮੋਬਾਇਲ ਤੇ ਮੈਸੇਜ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਅਤੇ ਆਰਮੀ ਨੂੰ ਟੀਕਾ ਲੱਗੇਗਾ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਟੀਕਾ ਨਾ ਲਗਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੋਰੋਨਾ ਦਾ ਟੀਕਾ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲੱਗਣਾ ਹੈ।ਜਾਣਕਾਰੀ ਅਨੁਸਾਰ ਅੱਜ ਦੇਸ਼ ਭਰ ਵਿੱਚ 3000 ਤੋਂ ਵੱਧ ਟੀਕਾਕਰਨ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿੱਚ 3 ਲੱਖ ਤੋਂ ਵੱਧ ਹੈਲਥ ਮੁਲਾਜ਼ਮਾਂ ਨੂੰ ਟੀਕਾ ਲੱਗੇਗਾ






















