• Latest
  • Trending
ਪੰਜਾਬ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਚੋਣਾਂ ਦਾ ਐਲਾਨ

ਪੰਜਾਬ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਚੋਣਾਂ ਦਾ ਐਲਾਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

5 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

6 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

6 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

6 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

7 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

8 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

9 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

9 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਚੋਣਾਂ ਦਾ ਐਲਾਨ

January 16, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਚੋਣਾਂ ਦਾ ਐਲਾਨ

ਪੰਜਾਬ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਚੋਣਾਂ ਦਾ ਐਲਾਨ

8ਨਗਰ ਨਿਗਮ ਅਤੇ 109 ਨਗਰ ਕੌਸਲਾਂ ਦੀਆਂ ਹੋਣਗੀਆਂ ਚੋਣਾਂ

ਪੜੋ ਕਿਹੜੀ ਕਿਹੜੀ ਤਰੀਕ ਨੂੰ ਹੋਣਗੀਆਂ

ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ) ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 8ਨਗਰ ਨਿਗਮ ਅਤੇ 109 ਨਗਰ ਕੌਂਸਲਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 14 ਫਰਵਰੀ ਨੂੰ ਹੋਣਗੀਆਂ ਅਤੇ ਨਤੀਜੇ 17 ਫਰਵਰੀ ਨੂੰ ਐਲਾਨੇ ਜਾਣਗੇ

– ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ  ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ  ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ  ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ  ਕਰਵਾਈ ਜਾਣਗੀਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ  ਮਿਤੀ  14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ  109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ। ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ  ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ।

ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।

ਸੰਧੂ ਨੇ  ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ  ਗੁਰਦਾਸਪੁਰ, ਕਪੂਰਥਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਨਗਰ ਨਿਗਮ ਲਈ ਵੋਟਾਂ ਪੈਣਗਆਂ।ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ।
ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲ੍ਹੇ ਵਿੱਚ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ ਅਤੇ ਦੀਨਾਨਗਰ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਇਹ ਚੋਣਾ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ ਅਤੇ ਮਹਿਤਪੁਰ ਵਿੱਚ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜ੍ਹਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਸ਼ਾਮਲ ਹਨ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਜਗਰਾਉਂ, ਸਮਰਾਲਾ, ਰਾਏਕੋਟ, ਦੋਰਾਹਾ ਅਤੇ ਪਾਇਲ ਵਿੱਚ ਵੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਰੂਪਨਗਰ, ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਚਮਕੌਰ ਸਾਹਿਬ ਜਦਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਫਤਿਹਗੜ੍ਹ ਸਾਹਿਬ, ਗੋਬਿੰਦਗੜ੍ਹ ,ਬੱਸੀ ਪਠਾਣਾ ਅਤੇ ਖਮਾਣੋਂ ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਜਦਕਿ ਸੰਗਰੂਰ ਜ਼ਿਲ੍ਹੇ ਵਿੱਚ ਮਲੇਰਕੋਟਲਾ, ਸੁਨਾਮ, ਅਹਿਮਦਗੜ੍ਹ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ੍ਹ ਅਤੇ ਭਵਾਨੀਗੜ੍ਹ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ, ਤਪਾ, ਭਦੌੜ, ਧਨੌਲਾ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਨਵਾਂਗਾਉਂ ਅਤੇ ਲਾਲੜੂ ਜਦਕਿ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ, ਗੋਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠੇਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮੁਹੱਬਤ, ਭਾਈਰੂਪਾ, ਨਥਾਣਾ, ਮਲੂਕਾ ਅਤੇ ਭਗਤਾ ਭਾਈਕਾ ਵਿੱਚ ਇਹ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੁਢਲਾਡਾ, ਬਰੇਟਾ, ਬੋਹਾ ਅਤੇ ਜੋਗਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁਕਤਸਰ, ਮਲੋਟ, ਗਿੱਦੜਬਾਹਾ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਫਿਰੋਜ਼ਪੁਰ, ਗੁਰੂ ਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁਦਕੀ ਅਤੇ ਮਮਦੋਟ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ, ਅਰਣੀਵਾਲਾ ਸ਼ੇਖ ਸੁਭਾਣ ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੁਰਾ ਅਤੇ ਜੈਤੋ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੀ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
2 weeks ago
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 