ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਅਕਾਲੀ ਦਲ ਚੋਂ ਕੱਢਿਆ ! ਸੁਖਬੀਰ ਬਾਦਲ ਵੱਲੋਂ ਬਗ਼ਾਵਤ ਠੱਲ੍ਹਣ ਦੀ ਕੋਸ਼ਿਸ਼ :- ਪੜ੍ਹੋ ਕੀ ਸੀ ਮਾਮਲਾ ?

ਚੰਡੀਗੜ੍ਹ 16 ਜਨਵਰੀ( ਵਿਸ਼ਵ ਵਾਰਤਾ )- :-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਦੱਸਿਆ ਕਿ ਕੁਲਵੰਤ ਸਿੰਘ ਵੱਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਗਿਆ ਹੈ,ਜਿਸ ਕਾਰਨ ਪਾਰਟੀ ਨੂੰ ਇਹ ਫੈਸਲਾ ਲੈਣਾ ਪਿਆ ਹੈ।ਇਸ ਤੋਂ ਬਾਅਦ ਮੋਹਾਲੀ ਦੀ ਸਿਆਸਤ ਵਿੱਚ ਹਲਚਲ ਪੈਦਾ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਪਿਛਲੇ ਦਿਨੀਂ ਮੋਹਾਲੀ ਦੇ ਸਾਬਕਾ ਕੌਂਸਲਰਾਂ ਨਾਲ ਮਿਲ ਕੇ ਇਕ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਗਰ ਨਿਗਮ ਦੀ ਚੋਣ ਲੜਨ ਦਾ ਐਲਾਨ ਕੀਤਾ ਸੀ।ਇਸ ਤੋਂ ਇਲਾਵਾ ਬੀਤੇ ਦਿਨੀਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਨਗਰ ਨਿਗਮ ਦੀ ਚੋਣ ਲਈ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਅਕਾਲੀ ਦਲ ਦੀ ਬਰਗਾੜੀ ਮਾਮਲੇ ਅਤੇ ਖੇਤੀ ਕਾਨੂੰਨੀ ਬਿੱਲਾਂ ਕਾਰਨ ਹੇਠਲੇ ਪੱਧਰ ਤੇ ਡਿੱਗ ਚੁੱਕੇ ਗ੍ਰਾਫ ਨੂੰ ਵੇਖਦਿਆਂ ਅੱਜ ਇੱਥੇ ਅਕਾਲੀ ਕੌਂਸਲਰ ਉਮੀਦਵਾਰਾਂ ਨੂੰ ਆਪਣੇ ਛੱਤਰੀ ਤੇ ਇਕੱਠੇ ਕਰਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਚੋਣ ਨਿਸ਼ਾਨ ਤੋਂ ਆਜ਼ਾਦ ਉਮੀਦਵਾਰ ਤੌਰ ਤੇ ਅਤੇ ਉਸ ਦੀ ਅਗਵਾਈ ਚ ਚੋਣ ਲੜਣ ਦਾ ਐਲਾਨ ਕੀਤਾ ਸੀ । ਜੋ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿੱਧੇ ਤੌਰ ਤੇ ਚਿਤਾਵਨੀ ਸੀ ।






















