• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

7 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

7 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

7 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

7 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

7 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

8 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

9 hours ago
Hindi News
English News
Monday, November 23, 2026
No Result
View All Result
11 °c
Chandigarh
18 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 

January 16, 2021
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 
ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪੰਜ ਸਿਹਤ ਕਾਮਿਆਂ ਦਾ ਟੀਕਾਕਰਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 
ਮੋਹਾਲੀ (ਐਸ.ਏ.ਐਸ ਨਗਰ), 16 ਜਨਵਰੀ(ਵਿਸ਼ਵ ਵਾਰਤਾ)-ਕੋਵਿਡ ਟੀਕਾਕਰਨ ਮੁਹਿੰਮ ਦੀ ਅੱਜ ਸ਼ੁਰੂਆਤ ਕਰਕੇ ਪੰਜਾਬ ਮੁਲਕ ਵਿੱਚ ਇਨਾਂ ਇਤਿਹਾਸਕ ਪਲਾਂ ਦਾ ਹਿੱਸਾ ਬਣ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਪੜਾਅ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਦੇ ਟੀਕਾਕਰਨ ਮੁਹਿੰਮ ਦੀ ਵਰਚੁਅਲ ਤੌਰ ’ਤੇ ਸ਼ੁਰੂਆਤ ਕੀਤੀ ਅਤੇ ਇੱਥੇ ਉਨਾਂ ਦੀ ਮੌਜੂਦਗੀ ਵਿੱਚ ਪੰਜ ਸਿਹਤ-ਸੰਭਾਲ ਕਾਮਿਆਂ ਨੂੰ ਕੋਵਿਡ ਵੈਕਸੀਨ ਲਾਈ ਗਈ।
ਅੱਜ ਮੁਹਾਲੀ ਦੇ 6-ਫੇਜ਼ ਸਥਿਤ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪਹਿਲੀਆਂ ਪੰਜ ਖੁਰਾਕਾਂ ਡਾ. ਸੰਦੀਪ ਸਿੰਘ, ਡਾ ਚਰਨ ਕਮਲ, ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵਾ, ਕੰਪਿਊਟਰ ਅਪ੍ਰੇਟਰ ਆਸ਼ਾ ਯਾਦਵ ਅਤੇ ਦਰਜਾ ਚਾਰ ਕਰਮਚਾਰੀ ਸੁਰਜੀਤ ਸਿੰਘ ਨੂੰ ਲਾਈਆਂ ਗਈਆਂ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਇਨਾਂ ਪੰਜ ਸਿਹਤ ਕਾਮਿਆਂ ਨੂੰ ਸਨੇਹ ਵਜੋਂ ਤੋਹਫੇ ਦੇ ਤੌਰ ’ਤੇ ਬੂਟੇ ਭੇਟ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਭ ਤੋਂ ਪਹਿਲਾ ਵੈਕਸੀਨ ਲਗਵਾਉਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਮੁਤਾਬਕ ਪਹਿਲੇ ਪੜਾਅ ਵਿੱਚ ਸਿਰਫ ਸਿਹਤ-ਸੰਭਾਲ ਕਾਮਿਆਂ ਨੂੰ ਵੀ ਇਸ ਵਿੱਚ ਕਵਰ ਕੀਤਾ ਜਾ ਸਕਦਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੈਂ ਅਗਲੇ ਪੜਾਅ ਵਿੱਚ ਨਿਸ਼ਚਤ ਤੌਰ ’ਤੇ ਵੈਕਸੀਨ ਲੁਆਵਾਂਗਾ।’’
 ਮੁੱਖ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਹਿਲਾਂ ਸਿਹਤ ਕਾਮਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਫੌਜੀ ਸੈਨਿਕਾਂ ਅਤੇ ਪੁਲੀਸ ਮੁਲਾਜ਼ਮਾਂ ਦਾ ਟੀਕਾਕਰਨ ਹੋਵੇਗਾ। ਉਨਾਂ ਇਹ ਵੀ ਖੁਲਾਸਾ ਕੀਤਾ ਕਿ ਉਹ ਘੱਟ ਆਮਦਨ ਵਾਲੇ ਗਰੁੱਪਾਂ ਨਾਲ ਸਬੰਧਤ ਲੋਕਾਂ ਨੂੰ ਵੈਕਸੀਨ ਮੁਫ਼ਤ ਮੁਹੱਈਆ ਕਰਵਾਉਣ ਦੀ ਆਗਿਆ ਦੇਣ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖ ਚੁੱਕੇ ਹਨ।
ਇਸ ਟੀਕਾਕਰਨ ਦੀ ਸੁਰੱਖਿਆ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਇਸ ਵੈਕਸੀਨ ਨੂੰ ਉਸ ਵੇਲੇ ਤੱਕ ਪ੍ਰਵਾਨਗੀ ਨਹੀਂ ਦਿੱਤੀ ਗਈ ਜਦੋਂ ਤੱਕ ਵਿਗਿਆਨੀਆਂ ਨੇ ਇਸ ਦੇ ਸੁਰੱਖਿਅਤ ਹੋਣ ਦੀ ਜ਼ਾਮਨੀ ਨਹੀਂ ਦਿੱਤੀ। ਉਨਾਂ ਕਿਹਾ ਕਿ ਵਿਸ਼ਵ ਵਿੱਚ ਬਹੁਤ ਸਾਰੀਆਂ ਉੱਘੀਆਂ ਸ਼ਖਸੀਅਤਾਂ ਬਿਨਾਂ ਕਿਸੇ ਪ੍ਰਭਾਵ ਤੋਂ ਕੋਵਿਡ ਵੈਕਸੀਨ ਲੁਆ ਚੁੱਕੀਆਂ ਹਨ ਅਤੇ ਇਨਾਂ ਹਸਤੀਆਂ ਵਿੱਚ ਇੰਗਲੈਂਡ ਦੀ ਮਹਾਰਾਣੀ ਐਲਿਜਾਬੈੱਥ ਜੋ 93 ਵਰਿਆਂ ਦੀ ਹੈ ਅਤੇ ਉਨਾਂ ਦੇ ਪਤੀ ਜੋ 99 ਵਰਿਆਂ ਦੇ ਹਨ।
ਇਸ ਤੋਂ ਪਹਿਲਾਂ ਕਿਸਾਨ ਵਿਕਾਸ ਚੈਂਬਰ ਵਿੱਚ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਟੀਕਾਕਰਨ ਦੀ ਸੂਬਾ ਪੱਧਰੀ ਸ਼ੁਰੂਆਤ ਦਾ ਐਲਾਨ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨਾਂ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਹੋਰ ਸੁਰੱਖਿਆ ਉਪਾਵਾਂ ਦਾ ਪਾਲਣ ਕਰਦੇ ਰਹਿਣ ਦੀ ਅਪੀਲ ਕੀਤੀ। ਇਹ ਜ਼ਿਕਰ ਕਰਦਿਆਂ ਕਿ ਤਾਲਾਬੰਦੀ, ਕਰਫਿਊ ਅਤੇ ਇਸ ਤੋਂ ਬਾਅਦ ਦੀਆਂ ਸਾਰੀਆਂ ਪਾਬੰਦੀਆਂ ਦਾ ਮੰਤਵ ਕੋਵਿਡ ਮਹਾਂਮਾਰੀ ਦੇ ਸਿਖਰ ਨੂੰ ਟਾਲਣਾ ਸੀ ਤਾਂ ਜੋ ਇਸਦਾ ਟੀਕਾ ਉਪਲਬਧ ਹੋ ਸਕੇ, ਮੁੱਖ ਮੰਤਰੀ ਨੇ ਬਿਪਤਾ ਦੀ ਇਸ ਘੜੀ ਵਿੱਚ ਸਬਰ ਰੱਖਣ ਅਤੇ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ।
ਉਨਾਂ ਕਿਹਾ ਕਿ ਇਹ ਇਕ ਇਤਿਹਾਸਕ ਪਲ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਹ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸੇ ਵਿੱਚੋਂ ਕੋਵਿਡ ਮਹਾਂਮਾਰੀ ਦੇ ਮੁਕੰਮਲ ਖ਼ਾਤਮੇ ਦਾ ਰਾਹ ਪੱਧਰਾ ਕਰੇਗਾ। ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨਾਂ ਨੇ ਵਾਹਿਗੁਰੂ ਅੱਗੇ ਟੀਕਾਕਰਨ ਮੁਹਿੰਮ ਦੀ ਸਫਲਤਾ ਲਈ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦਾ ਫੈਲਾਅ ਰੋਕਣ ਲਈ ਸਿਹਤ-ਸੰਭਾਲ ਕਾਮਿਆਂ ਅਤੇ ਹੋਰਾਂ ਦੀ ਸ਼ਲਾਘਾ ਕੀਤੀ ਜਿਸ ਨਾਲ ਹੁੁਣ ਕੋਵਿਡ ਪਾਜ਼ੇਟਿਵ ਦੀ ਗਿਣਤੀ 3700 ਦੇ ਸਿਖਰ ’ਤੇ ਪਹੁੰਚ ਗਈ ਸੀ, ਹੁਣ ਘਟ ਕੇ 242 ਰਹਿ ਗਈ ਹੈ। ਉਨਾਂ ਕਿਹਾ ਕਿ ਇਹ ਗਿਣਤੀ ਵੀ ਸਿਫਰ ’ਤੇ ਲਿਆਉਣ ਦਾ ਟੀਚਾ ਹੈ ਅਤੇ ਉਨਾਂ ਦੀ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਆਪਣੇ ਉਪਰਾਲੇ ਜਾਰੀ ਰੱਖੇਗੀ।
ਕੋਵਿਡ-19 ਮਹਾਂਮਾਰੀ ਕਰਕੇ ਸੂਬੇ ਵਿਚ ਸਾਲ ਭਰ ਤੋਂ ਬਣੇ ਹਲਾਤਾਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਕੋਵਿਡ ਦਾ ਪਹਿਲਾ ਕੇਸ 30 ਜਨਵਰੀ, 2020 ਨੂੰ ਕੇਰਲਾ ਤੋਂ ਸਾਹਮਣੇ ਆਇਆ ਸੀ ਅਤੇ ਪੰਜਾਬ ਵਿੱਚ ਕੋਵਿਡ-19 ਦਾ ਪਹਿਲਾ ਮਾਮਲਾ 5 ਮਾਰਚ, 2020 ਨੂੰ ਰਿਪੋਰਟ ਕੀਤਾ ਗਿਆ ਸੀ ਜਿਸ ਨੇ ਇਟਲੀ ਦੀ ਯਾਤਰਾ (ਟਰੈਵਲ ਹਿਸਟਰੀ) ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੇ ਫੈਲਾਅ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਲਗਭਗ 1.2 ਕਰੋੜ ਵਿਅਕਤੀਆਂ ਦੀ ਕੋਵਿਡ ਦੇ ਲੱਛਣਾਂ ਲਈ ਸਕਰੀਨਿੰਗ ਕੀਤੀ ਗਈ ਹੈ ਅਤੇ ਹੁਣ ਤੱਕ 41 ਲੱਖ ਤੋਂ ਜ਼ਿਆਦਾ ਵਿਅਕਤੀਆਂ ਦੀ ਟੈਸਟਿੰਗ ਕੀਤੀ ਜਾ ਚੁੱਕੀ ਹੈ ਅਤੇ ਤਕਰੀਬਨ 1.7 ਲੱਖ ਵਿਅਕਤੀਆਂ ਕਰੋਨਾ ਪਾਜ਼ੇਟਿਵ ਪਾਏ ਗਏ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਅਜਿਹਾ ਪਹਿਲਾ ਰਾਜ ਹੈ ਜਿਸਨੇ ਤਾਲਾਬੰਦੀ ਅਤੇ ਕਰਫਿਊ ਲਗਾਉਣ ਤੋਂ ਇਲਾਵਾ ਕਰਫਿਊ ਦੌਰਾਨ ਖਾਣ-ਪੀਣ ਦੀਆਂ ਵਸਤਾਂ ਅਤੇ ਦਵਾਈਆਂ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ। ਉਨਾਂ ਕਿਹਾ ਕਿ ਇਸ ਮਾਰੂ ਵਾਇਰਸ ’ਤੇ ਕਾਬੂ ਪਾਉਣ ਲਈ ‘ਮਿਸ਼ਨ ਫਤਹਿ’ ਤਹਿਤ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਮਹੱਤਵਪੂਰਨ ਕਦਮਾਂ ’ਤੇ ਚਾਨਣਾ ਪਾਇਆ।
ਆਪਣੇ ਸੰਬੋਧਨ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਟੀਕੇ ਦੀ ਖਰੀਦ ਲਈ ਮਾਮਲਾ ਲਗਾਤਾਰ ਕੇਂਦਰ ਕੋਲ ਉਠਾਉਣ ਲਈ ਮੁੱਖ ਮੰਤਰੀ ਧੰਨਵਾਦ ਕੀਤਾ, ਜੋ ਕਿ ਸਮੇਂ ਦੀ ਲੋੜ ਸੀ। ਉਨਾਂ ਕਿਹਾ ਕਿ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਵਿੱਚ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਅਤੇ ਟੀਕਾਕਰਨ ਲਈ 366 ਥਾਵਾਂ ਕਾਰਜਸ਼ੀਲ ਹਨ। ਮੁਢਲੇ ਪੜਾਅ ਵਿੱਚ ਲਗਭਗ 408 ਟੀਕਾਕਰਨ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ 59 ਟੀਮਾਂ ਤੁਰੰਤ ਕਾਰਜ ਸੁਰੂ ਕਰਨਗੀਆਂ। ਸਿੱਧੂ ਨੇ ਦੱਸਿਆ ਕਿ ਢੁਕਵੇਂ ਤਾਪਮਾਨ ’ਤੇ ਵਾਇਲਜ਼ (ਸ਼ੀਸ਼ੀਆਂ) ਸਟੋਰ ਕਰਨ ਲਈ ਸੂਬੇ ਵਿੱਚ 729 ਕੋਲਡ ਚੇਨ ਪੁਆਇੰਟਸ ਸਥਾਪਤ ਕੀਤੇ ਗਏ ਹਨ।
ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਦੇਸ਼ ਵਿਚ ਸੀਮਿਤ ਐਮਰਜੈਂਸੀ ਵਰਤੋਂ ਲਈ ਟੀਕੇ ਅਧਿਕਾਰਤ ਕੀਤੇ ਗਏ ਹਨ। ਇਨਾਂ ਵਿੱਚੋਂ ਕੇਂਦਰੀ ਸਿਹਤ ਕਾਮਿਆਂ ਲਈ 3000 ਖੁਰਾਕਾਂ, ਰੱਖਿਆ ਸਿਹਤ ਸੰਭਾਲ ਕਾਮਿਆਂ ਲਈ 9000 ਖ਼ੁਰਾਕਾਂ ਤੋਂ ਇਲਾਵਾ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੇ ਸੂਬਾਈ ਸਿਹਤ ਕਰਮਚਾਰੀਆਂ ਲਈ 1.93 ਲੱਖ ਖੁਰਾਕਾਂ ਸ਼ਾਮਲ ਹਨ।
  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੋਈ ਵੀ ਸੂਬਾ ਜਾਂ ਕੇਂਦਰ ਸਰਕਾਰ ਰੱਖਿਆ, ਖੁਰਾਕ ਅਤੇ ਸਿਹਤ ਵਰਗੇ ਪ੍ਰਮੁੱਖ ਸੈਕਟਰਾਂ ਦਾ ਨਿੱਜੀਕਰਨ ਨਹੀਂ ਕਰ ਸਕਦੀ। ਉਨਾਂ ਕਿਹਾ ਕਿ ਇਨਾਂ ਸੈਕਟਰਾਂ ਵਿੱਚ ਕੁਝ ਹੱਦ ਤੱਕ ਤਾਂ ਨਿੱਜੀ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਪਰ ਇਸ ਉਪਰ ਸੰਪੂਰਨ ਤੌਰ ’ਤੇ ਨਿਰਭਰ ਨਹੀਂ ਹੋਇਆ ਜਾ ਸਕਦਾ। ਉਨਾਂ ਨੇ ਪੇਂਡੂ ਇਲਾਕਿਆਂ ਵਿੱਚ ਮੋਬਾਈਲ ਸਿਹਤ ਸੇਵਾ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਮਹਿਲਾਵਾਂ ਵਿੱਚ ਉਨਾਂ ਦੀ ਸਿਹਤ ਸੰਭਾਲ ਅਤੇ ਭਲਾਈ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨਾਂ ਕਿਹਾ ਕਿ ਇਹ ਮੋਬਾਈਲ ਵੈਨਾਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਸਮੇਤ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨਾਲ ਲੈਸ ਹੋਣੀਆਂ ਚਾਹੀਦੀਆਂ ਹਨ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ਲਈ ਫੌਰੀ ਬਣਦੇ ਕਦਮ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਵਾਲੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

by Ranjit Singh
1 week ago
0

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 