ਸੰਯੁਕਤ ਕਿਸਾਨ ਮੋਰਚੇ ਨੇ ਭਾਕਿਯੂ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੂੰ ਕੀਤਾ ਸਸਪੈਂਡ
ਦਿੱਲੀ,18ਜਨਵਰੀ(ਵਿਸ਼ਵ ਵਾਰਤਾ)- ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਮਸਲੇ ਤੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਉਹ ਗੁਰਨਾਮ ਸਿੰਘ ਚਡੂਨੀ ਦੁਆਰਾ ਬੁਲਾਈ ਗਈ ਬੈਠਕ ਨਾਲ ਸੰਬੰਧ ਨਹੀਂ ਰੱਖਦਾ ਹੈ ਨਾਲ ਹੀ ਇਸ ਮਸਲੇ ਤੇ ਆਤਰਿਕ ਕਮੇਟੀ ਦੀ ਰਿਪੋਰਟ ਆਉਣ ਤੇ ਹੀ ਅੰਤਿਮ ਫੈਸਲਾ ਹੋਵੇਗਾ।























