ਟਰੈਕਟਰ ਪਰੇਡ ਨੂੰ ਲੈ ਕੇ ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਗੱਲਬਾਤ ਸਿਰੇ ਨਹੀਂ ਚੜ੍ਹੀ
ਕੱਲ੍ਹ ਸਵੇਰੇ ਫਿਰ ਹੋਵੇਗੀ ਗੱਲਬਾਤ-ਦਰਸ਼ਨਪਾਲ

ਨਵੀਂ ਦਿੱਲੀ, 20ਜਨਵਰੀ(ਵਿਸ਼ਵ ਵਾਰਤਾ)- ਟਰੈਕਟਰ ਪਰੇਡ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਕਾਰ ਹੋਈ ਗੱਲਬਾਤ ਸਿਰੇ ਨਹੀਂ ਚੜ੍ਹੀ। ਇਸ ਸੰਬੰਧੀ ਸੀਨੀਅਰ ਕਿਸਾਨ ਆਗੂ ਦਰਸ਼ਨਪਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੱਲ੍ਹ ਸਵੇਰੇ 11 ਵਜੇ ਫਿਰ ਤੋਂ ਮੀਟਿੰਗ ਹੋਵੇਗੀ।






















